4.8 ਕਰੋੜ ਫੜਨ ਤੋਂ ਬਾਅਦ ਭਾਜਪਾ ਉਮੀਦਵਾਰ ’ਤੇ ਕੇਸ

0
218

ਬੇਂਗਲੁਰੂ : ਚੋਣ ਕਮਿਸ਼ਨ ਨੇ ਸ਼ੁੱਕਰਵਾਰ ਕਿਹਾ ਕਿ ਰਿਸ਼ਵਤਖੋਰੀ ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਹੇਠ ਭਾਜਪਾ ਉਮੀਦਵਾਰ ਕੇ. ਸੁਧਾਕਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ 4.8 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ। ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚਿੱਕਬੱਲਾਪੁਰ ਦੀ ਐੱਫ ਐੱਸ ਟੀ ਨੇ 4.8 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਸੀ।
ਸਿਸੋਦੀਆ ਦੀ ਹਿਰਾਸਤ ਵਧੀ
ਨਵੀਂ ਦਿੱਲੀ : ਸਪੈਸ਼ਲ ਜੱਜ ਕਾਵੇਰੀ ਬਵੇਜਾ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਈ ਡੀ ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ ’ਚ ਸ਼ੁੱਕਰਵਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ।

LEAVE A REPLY

Please enter your comment!
Please enter your name here