ਹਾਦਸੇ ’ਚ ਚਾਰ ਨੌਜਵਾਨਾਂ ਦੀ ਮੌਤ

0
233

ਗੋਇੰਦਵਾਲ ਸਾਹਿਬ (ਕਾਬਲ ਸਿੰਘ ਮੱਲ੍ਹੀ)
ਸ਼ੁੱਕਰਵਾਰ ਸ਼ਾਮ ਕਸਬਾ ਗੋਇੰਦਵਾਲ ਸਾਹਿਬ ਵਿਖੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫਤਾਰ ਵਰਨਾ ਗੱਡੀ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋਣ ਨਾਲ 5 ਨੌਜਵਾਨਾਂ ਵਿੱਚੋਂ 4 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਵੱਲੋਂ ਕਸਬਾ ਫਤਿਆਬਾਦ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਪੰਜੇ ਨੌਜਵਾਨ ਪੰਡੋਰੀ ਰਣ ਸਿੰਘ ਦੇ ਵਸਨੀਕ ਸਨ। ਗੱਡੀ ਦੀ ਰਫਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ ਦੇ ਨਜ਼ਦੀਕ ਪੈਂਦੇ ਮੋੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਦੇ ਚਲਦੇ ਉਹ ਰੁੱਖ ਨੂੰ ਪੁੱਟਦੇ ਹੋਏ ਟਰਾਂਸਫਾਰਮਰ ਨਾਲ ਟਕਰਾਅ ਗਈ।
ਸ਼ਾਮ 5 ਵਜੇ ਦੇ ਕਰੀਬ ਹੋਏ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਏਨਾ ਭਿਆਨਕ ਸੀ ਕਿ ਗੱਡੀ ਦੇ ਚੀਥੜੇ ਉੱਡ ਗਏ।

LEAVE A REPLY

Please enter your comment!
Please enter your name here