19.6 C
Jalandhar
Friday, November 22, 2024
spot_img

ਇੱਕ ਮਹੀਨੇ ‘ਚ 90 ਤੋਂ ਵੱਧ ਗੈਂਗਸਟਰਾਂ ਨੂੰ ਕੀਤਾ ਕਾਬੂ : ਅਮਨ ਅਰੋੜਾ

ਚੰਡੀਗੜ (ਗੁਰਜੀਤ ਬਿੱਲਾ)
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਰਣਾਇਕ ਤੇ ਦੂਰਅੰਦੇਸ਼ ਅਗਵਾਈ ਵਿੱਚ ਸੂਬੇ ‘ਚੋਂ ਅਪਰਾਧ ਨੂੰ ਠੱਲ੍ਹ ਪਾਉਣ ਲਈ ਹਾਲ ਹੀ ਵਿੱਚ ਬਣਾਈ ਪੰਜਾਬ ਪੁਲਸ ਦੀ ਐਂਟੀ ਟਾਸਕ ਫੋਰਸ ਵੱਲੋਂ ਪਿਛਲੇ ਇੱਕ ਮਹੀਨੇ ਦੌਰਾਨ 90 ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਜਾਂ ਖਤਮ ਕੀਤਾ ਜਾ ਚੁੱਕਾ ਹੈ | ਪਿਛਲੀਆਂ ਸਰਕਾਰਾਂ ‘ਤੇ ਗੈਂਗਸਟਰਾਂ ਅਤੇ ਡਰੱਗ ਮਾਫੀਆ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਨੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਅਪਰਾਧ ਦਾ ਰਾਹ ਛੱਡ ਦੇਣ ਨਹੀਂ ਤਾਂ ਸਰਕਾਰ ਵੱਲੋਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾ ਗੈਂਗਸਟਰਾਂ ਨੂੰ ਚੰਗੇ ਇਨਸਾਨ ਬਣ ਕੇ ਸਮਾਜਕ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਵੀ ਕੀਤੀ | ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਖੂੰਖਾਰ ਗੈਂਗਸਟਰ ਅਤੇ ਡਰੱਗ ਮਾਫੀਆ ਧੜੱਲੇ ਨਾਲ ਵਧਿਆ-ਫੁੱਲਿਆ ਅਤੇ ਉਹਨਾਂ ਆਪਣੇ ਨਿੱਜੀ ਮੁਫਾਦਾਂ ਲਈ ਖਤਰਨਾਕ ਅਪਰਾਧੀਆਂ ਦੀ ਪੁਸ਼ਤਪਨਾਹੀ ਕੀਤੀ | ‘ਆਪ’ ਸਰਕਾਰ ਨੇ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦਾ ਅਹਿਦ ਲਿਆ ਹੈ ਅਤੇ ਸੂਬੇ ਦੀ ਸ਼ਾਂਤੀ ਨੂੰ ਢਾਹ ਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ |
ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਅਤੇ ਡਰੱਗ ਮਾਫੀਆ ਕਦੇ ਸਿਰ ਨਾ ਚੁੱਕਦਾ, ਜੇਕਰ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਪਨਾਹ ਨਾ ਦਿੱਤੀ ਹੁੰਦੀ | ਅਰੋੜਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਪਰਾਧੀਆਂ ਵਿਰੁੱਧ ਜ਼ੀਰੋ-ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ | ਉਨ੍ਹਾ ਕਿਹਾ ਕਿ ‘ਆਪ’ ਸਰਕਾਰ ‘ਚ ਅਪਰਾਧੀਆਂ ਦੀ ਪੁਸ਼ਤਪਨਾਹੀ ਕਰਨ ਵਾਲਾ ਕੋਈ ਨਹੀਂ, ਜਿਵੇਂ ਕਿ ਪਿਛਲੀ ਸਰਕਾਰ ਦੌਰਾਨ ਹੁੰਦਾ ਸੀ | ਉਨ੍ਹਾ ਅਪਰਾਧੀਆਂ ਨੂੰ ਤੁਰੰਤ ਆਤਮ-ਸਮਰਪਣ ਕਰਨ ਅਤੇ ਸਮਾਜਕ ਮੁੱਖ ਧਾਰਾ ‘ਚ ਵਾਪਸ ਆਉਣ ਲਈ ਕਿਹਾ |

Related Articles

LEAVE A REPLY

Please enter your comment!
Please enter your name here

Latest Articles