27.5 C
Jalandhar
Friday, November 22, 2024
spot_img

ਰਾਜੂ ਸ਼ੂਟਰ ਦੇ ਨਾਲ 10 ਗੈਂਗਸਟਰ ਪੰਜਾਬ ਤੇ ਜੰਮੂ-ਕਸ਼ਮੀਰ ਤੋਂ ਗਿ੍ਰਫਤਾਰ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਅੱੈਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ, ਜੋ ਕਿ ਸਿਵਲ ਹਸਪਤਾਲ ਤਰਨ ਤਾਰਨ ਤੋਂ ਫਰਾਰ ਹੋ ਗਿਆ ਸੀ ਅਤੇ ਉਸ ਦੇ 10 ਗੁਰਗਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ।ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ ਨੂੰ ਤਰਨ ਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ ਅਤੇ ਤਿੰਨ ਪਿਸਤੌਲਾਂ ਸਮੇਤ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਗਿ੍ਰਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਅੰਮਿ੍ਰਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ ਸਿੰਘ (ਤਰਨ ਤਾਰਨ), ਬਲਜਿੰਦਰ ਸਿੰਘ ਉਰਫ਼ ਲੋਕਾ ਵਾਸੀ ਪਿੰਡ ਲੋਕਾ, ਬੌਬੀ ਵਾਸੀ ਅਜਨਾਲਾ, ਲਵਪ੍ਰੀਤ ਸਿੰਘ ਉਰਫ਼ ਲਵ, ਅੰਮਿ੍ਰਤਪਾਲ ਸਿੰਘ ਉਰਫ਼ ਸੰਦੀਪ ਸਿੰਘ ਅਤੇ ਸੱਜਨ ਉਰਫ਼ ਕਾਲੂ ਵਾਸੀ ਪਿੰਡ ਠੱਠੀਆਂ ਮਹੰਤਾਂ, ਤਰਨ ਤਾਰਨ, ਸੁਖਚੈਨ ਸਿੰਘ ਉਰਫ਼ ਮੋਗਲੀ ਅਤੇ ਹਰਮੇਸ਼ ਸਿੰਘ ਉਰਫ਼ ਚੀਚੂ ਦੋਵੇਂ ਵਾਸੀ ਸ੍ਰੀ ਪਿੰਡ ਵਡੀਆ, ਮੁਕਤਸਰ ਸਾਹਿਬ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਿਕ ਰਾਜੂ ਸ਼ੂਟਰ ਮਾਝਾ ਖੇਤਰ ਵਿੱਚ ਮੁੱਖ ਤੌਰ ’ਤੇ ਤਰਨ ਤਾਰਨ, ਅੰਮਿ੍ਰਤਸਰ ਅਤੇ ਅੰਮਿ੍ਰਤਸਰ ਦਿਹਾਤੀ ਸਮੇਤ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਸੰਗਠਿਤ ਅਪਰਾਧੀ ਗਰੋਹ ਦਾ ਸਰਗਨਾ ਹੈ।ਗਿ੍ਰਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇਰਾਦਾ ਕਤਲ, ਡਕੈਤੀ, ਨਸ਼ਾ ਤਸਕਰੀ ਸਮੇਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਦੱਸਣਯੋਗ ਹੈ ਕਿ ਸਤੰਬਰ 2023 ਵਿੱਚ ਇਸ ਗਰੋਹ ਵੱਲੋਂ ਪਿੰਡ ਢੋਟੀਆਂ, ਤਰਨ ਤਾਰਨ ਵਿਖੇ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਪੁਲਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।16 ਅਪ੍ਰੈਲ ਨੂੰ ਰਾਜੂ ਸ਼ੂਟਰ ਦੇ ਸਾਥੀ ਸਿਵਲ ਹਸਪਤਾਲ ਤਰਨ ਤਾਰਨ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ, ਤੋਂ ਉਸ ਨੂੰ ਫਰਾਰ ਕਰਕੇ ਲੈ ਗਏ ਸਨ। ਡੀ ਜੀ ਪੀ ਨੇ ਦੱਸਿਆ ਕਿ ਭਰੋਸੇਮੰਦ ਸੂਹ ’ਤੇ ਕਾਰਵਾਈ ਕਰਦਿਆਂ ਏ ਡੀ ਜੀ ਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ ਜੀ ਟੀ ਐੱਫ ਪੰਜਾਬ ਨੇ ਗੈਂਗਸਟਰ ਰਾਜੂ ਸ਼ੂਟਰ ਅਤੇ ਉਸ ਦੇ ਗੁਰਗਿਆਂ ਦਾ ਪਤਾ ਲਗਾਉਣ ਲਈ ਏ ਆਈ ਜੀ ਸੰਦੀਪ ਗੋਇਲ ਦੀ ਨਿਗਰਾਨੀ ਅਧੀਨ 12 ਪੁਲਸ ਟੀਮਾਂ ਗਠਿਤ ਕੀਤੀਆਂ।
ਡੀ ਐੱਸ ਪੀ ਰਾਜਨ ਪਰਮਿੰਦਰ, ਡੀ ਐੱਸ ਪੀ ਬਿਕਰਮਜੀਤ ਸਿੰਘ ਬਰਾੜ, ਡੀ ਐੱਸ ਪੀ ਹਰਮਿੰਦਰ ਸਿੰਘ ਅਤੇ ਡੀ ਐੱਸ ਪੀ ਜਸਪਾਲ ਸਿੰਘ ਵੀ ਇਸ ਕਾਰਵਾਈ ਵਿੱਚ ਸ਼ਾਮਲ ਸਨ।ਡੀ ਜੀ ਪੀ ਨੇ ਜੰਮੂ-ਕਸ਼ਮੀਰ ਪੁਲਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਭਰਪੂਰ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 48 ਘੰਟੇ ਤੋਂ ਵੱਧ ਸਮਾਂ ਚੱਲੇ ਆਪ੍ਰੇਸ਼ਨ ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਂਗਸਟਰ ਰਾਜੂ ਸ਼ੂਟਰ ਅਤੇ ਉਸ ਦੇ 10 ਗੁਰਗਿਆਂ ਨੂੰ ਗਿ੍ਰਫਤਾਰ ਕੀਤਾ ਗਿਆ। ਹੋਰ ਵੇਰਵੇ ਦਿੰਦਿਆਂ ਏ ਆਈ ਜੀ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਜੂ ਸ਼ੂਟਰ ਦੇ ਛੇ ਗੁਰਗਿਆਂ ਨੇ ਉਸ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕੀਤੀ ਸੀ।ਉਨ੍ਹਾਂ ਦੱਸਿਆ ਕਿ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਛੇ ਮੁਲਜ਼ਮਾਂ ਵਿੱਚੋਂ ਪੁਲਸ ਨੇ ਤਿੰਨ ਮੁਲਜ਼ਮਾਂ ਗੁਲਾਬ ਸਿੰਘ, ਹੁਸਨਪ੍ਰੀਤ ਸਿੰਘ ਅਤੇ ਅੰਮਿ੍ਰਤਪਾਲ ਸਿੰਘ ਉਰਫ਼ ਚਿੜੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਤਿੰਨ ਸਹਾਇਕਾਂ ਨੂੰ ਗਿ੍ਰਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles