ਅਸੀਂ ਤੈਅ ਕਰਾਂਗੇ ਕਿ ਦੇਸ਼ ‘ਚ ਕਿਸ ਤਰ੍ਹਾਂ ਦੀ ਸਰਕਾਰ ਬਣੇਗੀ : ਮਾਨ

0
167

ਬਰਨਾਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ¢ ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗੀ, ਇਸ ਵਿੱਚ ਕੋਈ ਸ਼ੱਕ ਨਹੀਂ |
ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ‘ਤੇ ਵੀ ਹਮਲਾ ਬੋਲਿਆ | ਉਨ੍ਹਾ ਕਿਹਾ ਕਿ ਤਿੰਨੇ ਪਾਰਟੀਆਂ ਲੋਕ ਸਭਾ ਲਈ 13 ਉਮੀਦਵਾਰ ਵੀ ਨਹੀਂ ਲੱਭ ਸਕੀਆਂ ¢ ਉਨ੍ਹਾਂ ਦੇ ਆਗੂ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਮÏਜੂਦਾ ਹਾਲਾਤ ਉਨ੍ਹਾਂ ਦੀਆਂ ਕਰਤੂਤਾਂ ਕਾਰਨ ਹੀ ਪੈਦਾ ਹੋਈ ਹੈ¢
ਉਨ੍ਹਾ ਕਿਹਾ ਕਿ ਪਿਛਲੇ ਦੋ ਗੇੜ ‘ਚ ਦੇਸ਼ ‘ਚ ਕਰੀਬ 190 ਸੀਟਾਂ ‘ਤੇ ਚੋਣਾਂ ਹੋਈਆਂ ਹਨ¢ ਰਿਪੋਰਟ ਮੁਤਾਬਕ ਇੰਡੀਆ ਅਲਾਇੰਸ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ¢ ਇਸ ਵਾਰ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ | ਆਮ ਆਦਮੀ ਪਾਰਟੀ ਇਸ ਸਰਕਾਰ ਵਿੱਚ ਭਾਈਵਾਲ ਹੋਵੇਗੀ | ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣ ਸਕਦੀ¢ ਅਸੀਂ ਤੈਅ ਕਰਾਂਗੇ ਕਿ ਦੇਸ਼ ਦੀ ਸਰਕਾਰ ਕਿਹੋ ਜਿਹੀ ਹੋਵੇਗੀ, ਫਿਰ ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਵਾਂਗੇ¢
ਉਨ੍ਹਾ ਆਪਣੇ ਕੰਮਾਂ ਦੀ ਗਿਣਤੀ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ ਬਹੁਤ ਸਾਰੇ ਇਤਿਹਾਸਕ ਕੰਮ ਕੀਤੇ ਹਨ¢ ਅਸੀਂ ਪੰਜਾਬ ਦੇ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ¢ ਹੁਣ ਤੱਕ ਅਸੀਂ 14 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਆਰਥਕ ਬੱਚਤ ਹੋ ਰਹੀ ਹੈ¢ ਪਿਛਲੀ ਸਰਕਾਰ ਪੈਸੇ ਲੈ ਕੇ ਟੋਲ ਪਲਾਜ਼ਾ ਦੀ ਮਿਆਦ ਵਧਾ ਦਿੰਦੀ ਸੀ¢ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਬਹੁਤ ਹੀ ਖ਼ੁਸ਼ਕਿਸਮਤੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਅਹਿਮ ਸੀਟ ਸੰਗਰੂਰ ਲਈ ਪਾਰਟੀ ਨੇ ਮੇਰੇ ‘ਤੇ ਭਰੋਸਾ ਕੀਤਾ ਹੈ¢ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵਧ ਕੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕੀਤੇ ਹਨ¢ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹਮੇਸ਼ਾ ਕਹਿੰਦੇ ਸਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ¢ ਸਾਡੀ ਸਰਕਾਰ ਨੇ ਹਰ ਖੇਤਰ ਵਿੱਚ ਰਿਕਾਰਡ ਤੋੜ ਕਮਾਈ ਕੀਤੀ ਹੈ¢ ਇਸੇ ਲਈ ਪੰਜਾਬ ਵਿੱਚ ਐਨਾ ਕੰਮ ਹੋ ਰਿਹਾ ਹੈ¢ ਮੀਤ ਹੇਅਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਤੇ ਖ਼ੁਸ਼ਹਾਲ ਪੰਜਾਬ ਬਣਾ ਦੇਣਗੇ |

LEAVE A REPLY

Please enter your comment!
Please enter your name here