ਓਟਵਾ (ਕੈਨੇਡਾ) : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਦੋਂ ਟੋਰਾਂਟੋ ’ਚ ਸਿੱਖਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਤਾਂ ਭੀੜ ਵੱਲੋਂ ਜ਼ੋਰਦਾਰ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਟਰੂਡੋ ਨੇ ਦੇਸ਼ ਦੇ ਸਿੱਖਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹਰ ਕੀਮਤ ’ਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਮੌਜੂਦ ਹੈ। ਉਨ੍ਹਾ ਕਿਹਾ ਕਿ ਵਿਭਿੰਨਤਾ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ ਹੈ।
ਪ੍ਰਧਾਨ ਮੰਤਰੀ ਨੇ ਟੋਰਾਂਟੋ ’ਚ ਖਾਲਸਾ ਦਿਵਸ ਸਮਾਰੋਹ ਦੌਰਾਨ ਕਿਹਾ-ਇਸ ਦੇਸ਼ ’ਚ ਸਿੱਖ ਵਿਰਾਸਤ ਦੇ ਲੱਗਭੱਗ 8 ਲੱਖ ਕੈਨੇਡੀਅਨਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਮੌਜੂਦ ਰਹਾਂਗੇ ਅਤੇ ਅਸੀਂ ਹਮੇਸ਼ਾ ਨਫਰਤ ਅਤੇ ਵਿਤਕਰੇ ਦੇ ਵਿਰੁੱਧ ਤੁਹਾਡੇ ਭਾਈਚਾਰੇ ਦੀ ਰੱਖਿਆ ਕਰਾਂਗੇ।