ਸਾਬਕਾ ਏ ਡੀ ਜੀ ਪੀ ਢਿੱਲੋਂ ਕਾਂਗਰਸ ’ਚ

0
134

ਨਵੀਂ ਦਿੱਲੀ : ਭਾਰਤੀ ਪੁਲਸ ਸੇਵਾ ਦੇ ਸਾਬਕਾ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਮੰਗਲਵਾਰ ਕਾਂਗਰਸ ’ਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਏ ਡੀ ਜੀ ਪੀ ਢਿੱਲੋਂ, ਜਿਨ੍ਹਾ ਹਾਲ ਹੀ ’ਚ ਸਵੈ-ਇੱਛੁਕ ਸੇਵਾਮੁਕਤੀ ਲਈ, ਦਾ ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ’ਚ ਸਵਾਗਤ ਕੀਤਾ। ਢਿੱਲੋਂ ਨੇ ਕਿਹਾ ਕਿ ਕਾਂਗਰਸ ਉਨ੍ਹਾ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਕਾਂਗਰਸ ਨੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਦਾ ਐਲਾਨ ਅਜੇ ਕਰਨਾ ਹੈ। ਚਰਚਾ ਹੈ ਕਿ ਉਨ੍ਹਾ ਨੂੰ ਟਿਕਟ ਦਿੱਤੀ ਜਾ ਸਕਦੀ ਹੈ।

 

LEAVE A REPLY

Please enter your comment!
Please enter your name here