ਮਾਨ ਕੇਜਰੀਵਾਲ ਨੂੰ ਮਿਲੇ

0
109

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗੱਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਮਾਨ ਨੇ ਕਿਹਾ ਕਿ ਉਨ੍ਹਾ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਅਸਾਮ ਦੇ ਦੌਰਿਆਂ ਤੇ ਪੰਜਾਬ ਵਿੱਚ ਉਨ੍ਹਾ ਦੇ ਚੋਣ ਪ੍ਰਚਾਰ ਬਾਰੇ ਜਾਣੂ ਕਰਵਾਇਆ। ਮੈਂ ਉਨ੍ਹਾ ਨੂੰ ਦੱਸਿਆ ਕਿ ਸਾਨੂੰ (ਆਪ) ਨੂੰ ਹਰ ਥਾਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਜਾਣਦੇ ਹਨ ਕਿ ਕੇਜਰੀਵਾਲ ਨੂੰ ਗਲਤ ਤਰੀਕੇ ਨਾਲ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਲੋਕ ਤਾਨਾਸਾਹੀ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹਨ।

LEAVE A REPLY

Please enter your comment!
Please enter your name here