15.7 C
Jalandhar
Thursday, November 21, 2024
spot_img

ਸਾਲ ‘ਚ ਪੈਟਰੋਲ 78 ਤੇ ਡੀਜ਼ਲ 76 ਵਾਰ ਹੋਇਆ ਮਹਿੰਗਾ : ਰਾਘਵ ਚੱਢਾ

ਚੰਡੀਗੜ੍ਹ : ਮੋਦੀ ਸਰਕਾਰ ‘ਤੇ ਵਧਦੀ ਮਹਿੰਗਾਈ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ ਭਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 76 ਵਾਰੀ ਵਾਧਾ ਕੀਤਾ ਗਿਆ | ਰਾਜ ਸਭਾ ਮੈਂਬਰ ਚੱਢਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹਨਾਂ ਹੈਰਾਨੀਜਨਕ ਅੰਕੜਿਆਂ ਦਾ ਖ਼ੁਲਾਸਾ ਕੀਤਾ ਹੈ | ਐਨਾ ਹੀ ਨਹੀਂ ਸਗੋਂ ਇਸੇ ਮਿਆਦ (2021-2022) ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ ਹੈ | ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਵਿੱਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ, ਜੋ ਕਿ ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ | ਚੱਢਾ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਸੰਸਦ ਵਿੱਚ ਮੈਂ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਇੱਕ ਸਾਲ ਵਿੱਚ ਕਿੰਨੀ ਵਾਰ ਪੈਟਰੋਲ ਦੀਆਂ ਕੀਮਤਾਂ ਵਧੀਆਂ ਹਨ | ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਦੀਆਂ ਕੀਮਤਾਂ ਪੈਟਰੋਲ 78 ਵਾਰ ਅਤੇ ਡੀਜ਼ਲ ਦੀ ਕੀਮਤ 76 ਵਾਰ ਵਧਾਈ ਗਈ ਹੈ, ਇਹ ਜਨਤਾ ਦੀ ਜੇਬ ‘ਤੇ ਡਾਕਾ ਹੈ |’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਨਜ਼ ਕੱਸਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਨਿਰੰਤਰਤਾ, ਇਕਸਾਰਤਾ ਅਤੇ ਤਾਲਮੇਲ ਮਹਿਜ਼ ਮਹਿੰਗਾਈ ਦੇ ਮਾਮਲੇ ‘ਚ ਅਸਾਧਾਰਨ ਉਚਾਈਆਂ ਨੂੰ ਹਾਸਲ ਕਰਨ ਤੱਕ ਹੀ ਸੀਮਤ ਹੈ | ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਤੇਲ, ਦੁੱਧ ਅਤੇ ਆਂਡਿਆਂ ਦੀਆਂ ਕੀਮਤਾਂ ਰਿਕਾਰਡ ਤੇਜ਼ੀ ਨਾਲ ਵਧੀਆਂ ਹਨ, ਜਿਸ ਨੇ ਦੇਸ਼ ਦੇ ਆਮ ਲੋਕਾਂ ‘ਤੇ ਵਿੱਤੀ ਬੋਝ ਵਧਾ ਦਿੱਤਾ ਹੈ | ਸਰਕਾਰ ਆਪਣੇ ਕੁਝ ਖਾਸ ‘ਦੋਸਤਾਂ’ ਨੂੰ ਖੁਸ਼ ਕਰਨ ‘ਤੇ ਲੱਗੀ ਹੈ, ਜੋ ਦਿਨੋਂ-ਦਿਨ ਹੋਰ ਅਮੀਰ ਹੁੰਦੇ ਜਾ ਰਹੇ ਹਨ |

Related Articles

LEAVE A REPLY

Please enter your comment!
Please enter your name here

Latest Articles