ਕਮਰਸ਼ੀਅਲ ਸਿਲੰਡਰ ਦੇ ਰੇਟ ’ਚ 19 ਰੁਪਏ ਦੀ ਕਮੀ

0
134

ਨਵੀਂ ਦਿੱਲੀ : ਹੋਟਲਾਂ ਅਤੇ ਰੈਸਟੋਰੈਂਟਾਂ ਵਰਗੇ ਅਦਾਰਿਆਂ ਵੱਲੋਂ ਵਰਤੇ ਜਾਣ ਵਾਲੇ 19 ਕਿੱਲੋ ਦੇ ਕਮਰਸ਼ੀਅਲ ਐੱਲ ਪੀ ਜੀ ਸਿਲੰਡਰ ਦੀ ਕੀਮਤ ਵਿਚ ਬੁੱਧਵਾਰ 19 ਰੁਪਏ ਦੀ ਕਟੌਤੀ ਕੀਤੀ ਗਈ। ਦਿੱਲੀ ਵਿਚ ਇਹ 1,745.50 ਰੁਪਏ ਦਾ ਹੋ ਗਿਆ ਹੈ। ਪਹਿਲੀ ਅਪਰੈਲ ਨੂੰ ਵੀ ਇਸ ਦਾ ਰੇਟ ਸਾਢੇ 30 ਰੁਪਏ ਘਟਾਇਆ ਗਿਆ ਸੀ। ਘਰਾਂ ਵਿਚ ਵਰਤੇ ਜਾਣ ਵਾਲੇ 14.2 ਕਿੱਲੋ ਵਾਲੇ ਸਿਲੰਡਰ ਦੇ 803 ਰੁਪਏ ਦੇ ਰੇਟ ਵਿਚ ਕੋਈ ਕਮੀ ਨਹੀਂ ਕੀਤੀ ਗਈ ਹੈ।
ਪਨੂੰ ਮਾਮਲੇ ਦੀ ਜਾਂਚ ’ਚ ਭਾਰਤ ਨਾਲ ਮਿਲ ਕੇ ਚੱਲ ਰਹੇ ਹਾਂ : ਅਮਰੀਕਾ
ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਹੈ ਕਿ ਵੱਖਵਾਦੀ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਅਖਬਾਰ ‘ਵਾਸ਼ਿੰਗਟਨ ਪੋਸਟ’ ਨੇ ਆਪਣੀ ਖਬਰ ’ਚ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕੀ ਧਰਤੀ ’ਤੇ ਪਨੂੰ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਰਚਣ ’ਚ ‘ਰਾਅ’ ਦਾ ਅਧਿਕਾਰੀ ਸ਼ਾਮਲ ਸੀ। ਭਾਰਤ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ।

LEAVE A REPLY

Please enter your comment!
Please enter your name here