ਨਿਊਯਾਰਕ : ਪੁਲਸ ਨੇ ਮੰਗਲਵਾਰ ਰਾਤ ਨਿਊਯਾਰਕ ’ਚ ਕੋਲੰਬੀਆ ਯੂਨੀਵਰਸਿਟੀ ਦੇ ਹੈਮਿਲਟਨ ਹਾਲ ’ਚ ਇਕੱਠੇ ਹੋਏ 30 ਤੋਂ 40 ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਨੂੰ ਚੁੱਕ ਲਿਆ। ਯੂਨੀਵਰਸਿਟੀ ਦੇ ਪ੍ਰਧਾਨ ਨੇ ਕਿਹਾ ਕਿ ਕੈਂਪਸ ’ਚ ਸੁਰੱਖਿਆ ਵਿਵਸਥਾ ਬਹਾਲ ਕਰਨ ਲਈ ਕੋਈ ਹੋਰ ਚਾਰਾ ਨਹੀਂ ਸੀ ਅਤੇ ਉਨ੍ਹਾਂ ਨੇ ਪੁਲਸ ਵਿਭਾਗ ਤੋਂ ਮਦਦ ਮੰਗੀ, ਜਿਸ ਤੋਂ ਬਾਅਦ ਨਿਊਯਾਰਕ ਪੁਲਸ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ। ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਦੇ ਮੈਦਾਨ ’ਚ ਟੈਂਟ ਲਾ ਕੇ ਪ੍ਰਦਰਸ਼ਨ ਕਰਦੇ ਹੋਏ ਇਮਾਰਤ ’ਤੇ ਕਬਜ਼ਾ ਕਰ ਲਿਆ ਸੀ।