ਗੋਲਡੀ ਆਪ ’ਚ ਸ਼ਾਮਲ

0
253

ਚੰਡੀਗੜ੍ਹ , ਧੂਰੀ (ਗੁਰਜੀਤ ਬਿੱਲਾ, ਰਾਜੇਸ਼ਵਰ ਪਿੰਟੂ, ਬਿੰਨੀ ਗਰਗ)-ਕਾਂਗਰਸ ਆਗੂ ਦਲਵੀਰ ਸਿੰਘ ਗੋਲਡੀ ਬੁੱਧਵਾਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਗੋਲਡੀ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਸਾਬਕਾ ਵਿਧਾਇਕ ਗੋਲਡੀ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ ਸਨ ਪਰ ਹਾਰ ਗਏ ਸਨ। ਗੋਲਡੀ ਨੂੰ ਵਿਧਾਨ ਸਭਾ ਚੋਣਾਂ ’ਚ ਧੂਰੀ ਤੋਂ 24 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਸਨ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਉਨ੍ਹਾ ਦੀ ਥਾਂ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸੀ ਉਮੀਦਵਾਰ ਬਣਾਉਣ ਤੋਂ ਨਾਰਾਜ਼ ਸਨ।

LEAVE A REPLY

Please enter your comment!
Please enter your name here