ਹੇਮਕੁੰਟ ਗੁਰਦੁਆਰੇ ਦੇ ਕਪਾਟ ਸੰਗਤ ਲਈ 25 ਮਈ ਨੂੰ ਖੁੱਲ੍ਹਣਗੇ

0
194

ਅੰਮਿ੍ਰਤਸਰ : ਉੱਤਰਾਖੰਡ ’ਚ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸ਼ੁਰੂ ਕੀਤੀ ਗਈ ਕਾਰਸੇਵਾ ਦਰਮਿਆਨ ਵੀਰਵਾਰ ਅਰਦਾਸ ਮਗਰੋਂ ਗੁਰਦੁਆਰੇ ਦੇ ਕਪਾਟ ਖੋਲ੍ਹ ਦਿੱਤੇ ਗਏ। ਫਿਲਹਾਲ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ। ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਏਗਾ। 22 ਮਈ ਨੂੰ ਗੁਰਦੁਆਰਾ ਰਿਸ਼ੀਕੇਸ਼ ਤੋਂ ਸੰਗਤ ਦਾ ਪਹਿਲਾ ਜੱਥਾ ਗੁਰਦੁਆਰਾ ਹੇਮਕੁੰਟ ਦੀ ਸਾਲਾਨਾ ਯਾਤਰਾ ਲਈ ਰਵਾਨਾ ਹੋਵੇਗਾ ਅਤੇ 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ।

LEAVE A REPLY

Please enter your comment!
Please enter your name here