ਅੰਮਿ੍ਰਤਸਰ ਦੇ ਬਜ਼ਾਰਾਂ ’ਚ ਪੱਤਰਕਾਰਾਂ ਵੱਲੋਂ ਰੋਸ ਮਾਰਚ

0
142

ਅੰਮਿ੍ਰਤਸਰ : ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨਾਲ ਸੰਬੰਧਤ ਪੱਤਰਕਾਰਾਂ ਨੇ ਸਥਾਨਕ ਸ਼ਹਿਰ ਵਿੱਚ ਵੀਰਵਾਰ ਰੋਸ ਮਾਰਚ ਕੀਤਾ। ਉਹਨਾਂ ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਦਾ ਹੱਲ ਕਰਨ, ਪੱਤਰਕਾਰਾਂ ਦੀਆਂ ਲੰਮੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਨਾਲ-ਨਾਲ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕਰਨ ਦੀ ਮੰਗ ਕੀਤੀ।
ਚੰਡੀਗੜ੍ਹ-ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਪੱਤਰਕਾਰਾਂ ਨੇ ਭੰਡਾਰੀ ਪੁਲ ਤੋਂ ਹਾਲ ਗੇਟ, ਭਰਾਵਾਂ ਦਾ ਢਾਬਾ, ਕਟੜਾ ਜੈਮਲ ਸਿੰਘ ਤੋਂ ਮੁੜ ਭੰਡਾਰੀ ਪੁੁਲ ਤੱਕ ਰੋਸ ਮਾਰਚ ਕੀਤਾ। ਮੰਗ ਕੀਤੀ ਗਈ ਕਿ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਹੁੰਦਲ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਇਸ ਤੋ ਇਲਾਵਾ ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਦਾ ਸਖਤ ਨੋਟਿਸ ਲੈਂਦਿਆਂ ਮੰਗ ਕੀਤੀ ਗਈ ਕਿ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਜਾਣ ਤੇ ਪੱਤਰਕਾਰਾਂ ਦੀਆਂ ਮੰਗਾਂ ਸੰਬੰਧੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਮੰਤਰੀ ਨਾਲ ਤੁਰੰਤ ਤਹਿ ਕਰਵਾਈ ਜਾਵੇ।ਪੱਤਰਕਾਰਾਂ ਦਾ ਪਰਵਾਰਾਂ ਸਮੇਤ 10 ਲੱਖ ਦਾ ਮੈਡੀਕਲ ਬੀਮਾ ਕਰਵਾਇਆ ਜਾਵੇ, ਕਿਉਂਕਿ ਹੁਣ ਤੱਕ ਦੀਆਂ ਬੀਮਾ ਸਕੀਮਾਂ ਲੱਗਭੱਗ ਫੇਲ੍ਹ ਰਹੀਆਂ ਹਨ। ਪੱਤਰਕਾਰਾਂ ਨੂੰ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਕਰਨ ਦੀ ਸਹੂਲਤ ਨੂੰ ਬਹਾਲ ਕੀਤਾ ਜਾਵੇ।58 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੱਤਰਕਾਰਾਂ ਨੂੰ ਕੈਪਟਨ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਪੈਨਸ਼ਨ 12 ਹਜ਼ਾਰ ਤੋਂ ਵਧਾ ਕੇ 20 ਹਜ਼ਾਰ ਕੀਤੀ ਜਾਵੇ।ਇਸੇ ਤਰ੍ਹਾਂ ਸਰਕਾਰ ਵੱਲੋਂ ਐਕਰੀਡੇਸ਼ਨ ਤੇ ਪੀਲੇ ਕਾਰਡ ਬਣਾਉਣ ਸਮੇਂ ਛੋਟੀਆਂ ਤੇ ਵੱਡੀਆਂ ਅਖਬਾਰਾਂ ਦਾ ਵਿਤਕਰਾ ਬੰਦ ਕੀਤਾ ਜਾਵੇ ਤੇ ਜਿਸ ਵੀ ਪੱਤਰਕਾਰ ਨੁੰ ਅਦਾਰੇ ਨੇ ਪੱਤਰਕਾਰ ਨਾਮਜ਼ਦ ਕੀਤਾ ਹੈ ਤੇ ਉਸ ਦੀਆਂ ਲਗਾਤਾਰ ਖਬਰਾਂ ਪ੍ਰਕਾਸ਼ਤ ਹੋ ਰਹੀਆਂ ਹਨ, ਉਸ ਦਾ ਸਰਕਾਰੀ ਕਾਰਡ ਪਹਿਲ ਦੇ ਆਧਾਰ ’ਤੇ ਬਿਨਾਂ ਕਿਸੇ ਵਿਤਕਰੇ ਤੋਂ ਬਣਾਇਆ ਜਾਵੇ।ਪ੍ਰੈੱਸ ਕਲੱਬ ਅੰਮਿ੍ਰਤਸਰ ਦੀ ਚੋਣ ਵਿੱਚ ਹੋਈ ਘਪਲੇਬਾਜ਼ੀ ਦੀ ਜਾਂਚ ਕਰਵਾ ਕੇ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਈ ਜਾਵੇ ਤੇ ਪਿਛਲ਼ੇ ਦੋ ਸਾਲਾਂ ਦੇ ਫੰਡਾਂ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ, ਪੱਤਰਕਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾਈਆ ਜਾਣ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਪੱਤਰਕਾਰਾਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ, ਰੇਲਵੇ ਦੇ ਰਿਆੲਤੀ ਪਾਸ ਮੁੜ ਸ਼ੁਰੂ ਕੀਤੇ ਜਾਣ ਤੇ ਹਰ ਪੱਤਰਕਾਰ ਨੂੰ ਇਹ ਸਹੂਲਤ ਦਿੱਤੀ ਜਾਵੇ।ਸੂਬਾਈ ਤੇ ਰਾਸ਼ਟਰੀ ਪੱਧਰ ਦੇ ਸਾਰੇ ਟੋਲ ਪਲਾਜ਼ਿਆਂ ਤੋਂ ਪੱਤਰਕਾਰਾਂ ਦੀ ਆਵਾਜਾਈ ਫਰੀ ਕੀਤੀ ਜਾਵੇ, ਕਿੳਂੁਕਿ ਪੱਤਰਕਾਰ ਕੋਈ ਘਰ ਦਾ ਕੰਮ ਨਹੀਂ ਕਰਦੇ, ਸਗੋਂ ਲੋਕ ਸੇਵਾ ਵਿੱਚ ਹੀ ਯੋਗਦਾਨ ਪਾਉਦੇ ਹਨ।ਇਸੇ ਤਰ੍ਹਾਂ ਪੱਤਰਕਾਰਾਂ ਨੂੰ ਦਬਾਉੁਣ ਦੀ ਥਾਂ ਉਹਨਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ।ਇਸ ਮਾਰਚ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੇ ਜ਼ਿਲ੍ਹਾ ਤਰਨ ਤਾਰਨ ਤੋਂ ਵੀ ਪੱਤਰਕਾਰਾਂ ਨੇ ਭਾਗ ਲਿਆ।ਸੂਬਾਈ ਮੀਤ ਪ੍ਰਧਾਨ ਰਾਜੇਸ਼ ਸ਼ਰਮਾ ਤੇ ਸਵਿੰਦਰ ਸਿੰਘ ਬਲੇਰ, ਜ਼ਿਲ੍ਹਾ ਤਰਨ ਤਾਰਨ ਤੋਂ ਪ੍ਰਧਾਨ ਚਾਨਣ ਸਿੰਘ ਤੇ ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਸੰਜੀਵ ਨਈਅਰ ਤੋਂ ਇਲਾਵਾ ਰਣਜੀਤ ਸਿੰਘ ਮਸੌਣ ਵੀ ਵੱਡੀ ਗਿਣਤੀ ਵਿੱਚ ਇਸ ਮਾਰਚ ਵਿੱਚ ਸ਼ਾਮਲ ਹੋਏ।ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਤੋਂ ਇਲਾਵਾ ਮਹਿਲਾ ਵਿੰਗ ਦੀ ਪ੍ਰਧਾਨ ਮਮਤਾ ਸ਼ਰਮਾ ਨੇ ਵੀ ਸੰਬੋਧਨ ਕੀਤਾ ਤੇ ਪੱਤਰਕਾਰ ਭਾਈਚਾਰੇ ਨੂੰ ਦਬਾਉਣ ਦੀਆਂ ਨੀਤੀਆਂ ਦਾ ਵਿਰੋਧ ਕਰਦਿਆ ਦੋਵਾਂ ਆਗੁੂਆਂ ਨੇ ਕਿਹਾ ਕਿ ਜੇਕਰ ਸਰਕਾਰ ਪੱਤਰਕਾਰਾਂ ਨਾਲ ਮੀਟਿੰਗ ਕਰਨ ਦਾ ਸਮਾਂ ਨਹੀਂ ਦਿੰਦੀ ਤਾਂ ਹਰ ਜ਼ਿਲ੍ਹੇ ਵਿੱਚ ਸਰਕਾਰ ਖਿਲ਼ਾਫ ਪੱਤਰਕਾਰ ਰੋਸ ਮੁਜ਼ਾਹਰੇ ਕਰਨਗੇ। ਅਖੀਰ ਵਿੱਚ ਏ ਡੀ ਜੀ ਪੀ ਹਰਪਾਲ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

LEAVE A REPLY

Please enter your comment!
Please enter your name here