ਮੁੱਖ ਮੰਤਰੀ ਦੇ ਘਰ ਮੋਹਰਲੀ ਸੜਕ ਖੋਲ੍ਹਣ ਦੇ ਹੁਕਮ ‘ਤੇ ਰੋਕ

0
178

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਨੂੰ 1 ਮਈ ਤੋਂ ਆਮ ਜਨਤਾ ਲਈ ਖੋਲ੍ਹਣ ਦੇ ਹੁਕਮਾਂ ‘ਤੇ ਸ਼ੁੱਕਰਵਾਰ ਰੋਕ ਲਗਾ ਦਿੱਤੀ | ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਮਾਮਲੇ ਦੀ ਸੁਣਵਾਈ ਸਤੰਬਰ ਲਈ ਅੱਗੇ ਪਾ ਦਿੱਤੀ | ਬੈਂਚ ਨੇ ਕਿਹਾ—ਸੜਕ ਖੋਲ੍ਹਣ ਦੇ ਨਿਰਦੇਸ਼ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਗਈ ਹੈ, ਪਰ ਹਾਈ ਕੋਰਟ ਦੀ ਪਟੀਸ਼ਨ ‘ਤੇ ਕਾਰਵਾਈ ਜਾਰੀ ਰੱਖੀ ਜਾ ਸਕਦੀ ਹੈ | ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੀ ਬੈਂਚ ਨੇ ਪਿਛਲੇ ਹਫਤੇ ਸੜਕ ਨੂੰ ਸਾਰੇ ਕੰਮਕਾਜੀ ਦਿਨਾਂ ‘ਚ ਸਵੇਰੇ 7 ਵਜੇ ਤੋਂ ਰੋਜ਼ਾਨਾ 12 ਘੰਟੇ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ | ਸੁਣਵਾਈ ਦੌਰਾਨ ਹਾਈ ਕੋਰਟ ਨੇ ਨੋਟ ਕੀਤਾ ਸੀ ਕਿ 1980 ਦੇ ਦਹਾਕੇ ‘ਚ ਅੱਤਵਾਦ ਦੇ ਦੌਰਾਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ |

LEAVE A REPLY

Please enter your comment!
Please enter your name here