ਚੰਮ ਦੀ ਨਹੀਂ, ਕੰਮ ਦੀ ਰਾਜਨੀਤੀ ਕਰਦੇ ਹਾਂ : ਮਾਨ

0
181

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਇੱਥੇ ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ¢ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਅੱਜ ਦੇ ਤਾਨਾਸ਼ਾਹ ਸਾਨੂੰ ਜਾਤਾਂ-ਪਾਤਾਂ ਵਿੱਚ ਵੰਡਣ ਨੂੰ ਫਿਰਦੇ ਹਨ, ਪਰ ਅਸੀਂ ਚੰਮ ਦੀ ਨਹੀਂ, ਸਗੋਂ ਕੰਮ ਦੀ ਰਾਜਨੀਤੀ ਕਰਦੇ ਹਾਂ¢’ਆਪ’ ਸਰਕਾਰ ਤੋਂ ਪਹਿਲਾਂ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ, ਜੋ ਹੁਣ 59 ਫੀਸਦੀ ਕਰ ਦਿੱਤੀ ਗਈ ਹੈ ਅਤੇ ਅਕਤੂਬਰ ਤੱਕ ਖੇਤਾਂ ਨੂੰ ਪਾਣੀ ਲਾਉਣ ਲਈ 70 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ¢ ਖੇਤਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਣ ਮਗਰੋਂ 14. 5 ਲੱਖ ‘ਚੋਂ 5 ਤੋਂ 6 ਲੱਖ ਟਿਊਬਵੈੱਲਾਂ ਦੀ ਲੋੜ ਨਹੀਂ ਰਹੇਗੀ ਤੇ ਇਹ ਟਿਊਬਵੈੱਲ ਬੰਦ ਹੋਣ ਨਾਲ ਬਿਜਲੀ ‘ਤੇ ਦਿੱਤੀ ਜਾਂਦੀ ਸਬਸਿਡੀ ਦੀ ਰਕਮ ਬਚੇਗੀ¢ਮਾਨ ਨੇ ਕਿਹਾ ਕਿ ਪਟਿਆਲਾ ਪੰਜਾਬ ਵਿੱਚ ਖਾਸ ਤਾਂ ਵੀ ਹੈ, ਕਿਉਂਕਿ ਇੱਥੋਂ ਦੇ ਵਿਧਾਇਕ ਅਤੇ ਸਿਹਤ ਮੰਤਰੀ ਨੇ 70 ਸਾਲ ਤੋਂ ਕਾਬਜ਼ ਸਰਕਾਰਾਂ ਦੇ ਨੁਮਾਇੰਦਿਆਂ ਦੇ ਤਖਤੇ ਪਲਟਾਏ ਹਨ¢

LEAVE A REPLY

Please enter your comment!
Please enter your name here