ਚੰਡੀਗੜ੍ਹ : ਆਸਟਰੇਲੀਆ ਵਿਚ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ ਹਰਿਆਣਾ ਦੇ ਕਰਨਾਲ ਦੇ 22 ਸਾਲਾ ਐੱਮ ਟੈੱਕ ਵਿਦਿਆਰਥੀ ਨਵਜੀਤ ਸੰਧੂ ਦੀ ਕਥਿਤ ਤੌਰ ’ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਹੋਰ ਵਿਦਿਆਰਥੀ ਜ਼ਖਮੀ ਹੋ ਗਿਆ।
ਮਿ੍ਰਤਕ ਦੇ ਰਿਸ਼ਤੇਦਾਰ ਯਸ਼ਵੀਰ ਅਨੁਸਾਰ ਨਵਜੀਤ ’ਤੇ ਵਿਦਿਆਰਥੀ ਨੇ ਚਾਕੂ ਨਾਲ ਉਸ ਸਮੇਂ ਜਾਨਲੇਵਾ ਹਮਲਾ ਕਰ ਦਿੱਤਾ, ਜਦੋਂ ਉਸ ਨੇ ਕਿਰਾਏ ਦੇ ਮਾਮਲੇ ’ਚ ਕੁਝ ਭਾਰਤੀ ਵਿਦਿਆਰਥੀਆਂ ਵਿਚਕਾਰ ਹੋਏ ਝਗੜੇ ਵਿਚ ਦਖਲ ਦੇਣ ਦੀ ਕੋਸ਼ਿਸ਼ ਕੀਤੀ।
ਨਵਜੀਤ ਹੁਸ਼ਿਆਰ ਵਿਦਿਆਰਥੀ ਸੀ ਅਤੇ ਉਸ ਨੇ ਜੁਲਾਈ ’ਚ ਛੁੱਟੀਆਂ ਮਨਾਉਣ ਲਈ ਆਪਣੇ ਪਰਵਾਰ ਕੋਲ ਆਉਣਾ ਸੀ। ਉਹ ਨਵੰਬਰ 2022 ’ਚ ਸਟੱਡੀ ਵੀਜ਼ੇ ’ਤੇ ਆਸਟਰੇਲੀਆ ਗਿਆ ਸੀ ਅਤੇ ਉਸ ਦੇ ਪਿਤਾ ਨੇ ਡੇਢ ਏਕੜ ਜ਼ਮੀਨ ਵੇਚ ਕੇ ਉਸ ਨੂੰ ਵਿਦੇਸ਼ ਪੜ੍ਹਾਈ ਲਈ ਭੇਜਿਆ ਸੀ।


