ਚੰਡੀਗੜ੍ਹ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ।
ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਸ ਆਬਜ਼ਰਬਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।




