ਕਰੋੜਾਂ ਦੇ ਨੋਟ ਫੜੇ

0
155

ਰਾਂਚੀ : ਈ ਡੀ ਨੇ ਸੋਮਵਾਰ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ। ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਨਕਦੀ ਵਿੱਚ ਮੁੱਖ ਤੌਰ ’ਤੇ 500 ਰੁਪਏ ਦੇ ਨੋਟ ਅਤੇ ਕੁਝ ਗਹਿਣੇ ਵੀ ਸ਼ਾਮਲ ਹਨ। ਕਾਂਗਰਸੀ ਆਗੂ ਆਲਮ (70) ਝਾਰਖੰਡ ਵਿਧਾਨ ਸਭਾ ’ਚ ਪਾਕੁਰ ਸੀਟ ਦੀ ਨੁਮਾਇੰਦਗੀ ਕਰਦੇ ਹਨ।

LEAVE A REPLY

Please enter your comment!
Please enter your name here