ਮੁਕਾਬਲੇ ’ਚ ਲਸ਼ਕਰ ਦਾ ਟਾਪ ਕਮਾਂਡਰ ਢੇਰ

0
147

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ’ਚ ਤਿੰਨ ਅੱਤਵਾਦੀ ਮਾਰੇ ਗਏ। ਇਸ ’ਚ ਲਸ਼ਕਰ ਦਾ ਟਾਪ ਕਮਾਂਡਰ ਬਾਸਿਤ ਡਾਰ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਪੁਣਛ ’ਚ ਹਵਾਈ ਫੌਜ ਦੀ ਟੁਕੜੀ ’ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ’ਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਕੁਲਗਾਮ ਦੇ ਰੇਦਵਾਨੀ ਪਾਯੀਨ ਇਲਾਕੇ ’ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ। ਇੱਥੇ ਕਈ ਅੱਤਵਾਦੀ ਲੁਕੇ ਹੋਣ ਦੀ ਸੂਚਨਾ ਸੀ। ਪੁਲਸ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ਤੋਂ ਬਾਅਦ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ    ਸੀ। ਸੋਮਵਾਰ ਨੂੰ ਹਨੇਰਾ ਹੋਣ ਤੋਂ ਬਾਅਦ ਅਪਰੇਸ਼ਨ ਰੋਕ ਦਿੱਤਾ ਗਿਆ। ਮੰਗਲਵਾਰ ਸਵੇਰੇ ਇੱਕ ਵਾਰ ਫਿਰ ਅਪ੍ਰੇਸ਼ਨ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਤਿੰਨੇ ਅੱਤਵਾਦੀ ਮਾਰੇ ਗਏ।
ਸਲਮਾਨ ਖਾਨ ਦੇ ਘਰ ਫਾਇਰਿੰਗ ਕਰਨ ਵਾਲਾ ਪੰਜਵਾਂ ਮੁਲਜ਼ਮ ਕਾਬੂ
ਮੁੰਬਈ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ ’ਚ ਮੁੰਬਈ ਅਪਰਾਧ ਬ੍ਰਾਂਚ ਨੇ ਮੰਗਲਵਾਰ ਨੂੰ ਇਸ ਮਾਮਲੇ ਦੇ 5ਵੇਂ ਦੋਸ਼ੀ ਨੂੰ ਰਾਜਸਥਾਨ ਤੋਂ ਗਿ੍ਰਫਤਾਰ ਕੀਤਾ ਹੈ।ਮੁਲਜ਼ਮ ਦਾ ਨਾਂਅ ਮੁਹੰਮਦ ਚੌਧਰੀ ਹੈ।ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਚੌਧਰੀ ਨੇ ਦੋ ਸ਼ੂਟਰਾਂ ਸਾਗਰ ਪਾਲ ਤੇ ਵਿੱਕੀ ਗੁਪਤਾ ਦੀ ਪੈਸੇ ਦੇਣ ਅਤੇ ਰੇਕੀ ਕਰਨ ’ਚ ਮਦਦ ਕੀਤੀ ਸੀ।ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਚੌਧਰੀ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਹਿਰਾਸਤ ਦੀ ਮੰਗ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ’ਚ ਇੱਕ ਮੁਲਜ਼ਮ ਅਨੁਜ ਥਾਪਨ ਨੇ ਪੁਲਸ ਹਿਰਾਸਤ ’ਚ ਖੁਦਕੁਸ਼ੀ ਕਰ ਲਈ ਸੀ।ਥਾਪਨ ਦੇ ਪਰਵਾਰ ਨੇ ਪੁਲਸ ਹਿਰਾਸਤ ’ਚ ਹੋਈ ਮੌਤ ਦੀ ਸੀ ਬੀ ਆਈ ਜਾਂਚ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਚੋਣ ਡਿਊਟੀ ’ਤੇ ਤਾਇਨਾਤ ਦੋ ਮੁਲਾਜ਼ਮਾਂ ਦੀ ਮੌਤ
ਬੈਂਗਲੁਰੂ : ਕਰਨਾਟਕ ’ਚ ਚੋਣ ਡਿਊਟੀ ’ਤੇ ਤਾਇਨਾਤ ਦੋ ਸਰਕਾਰੀ ਕਰਮਚਾਰੀਆਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਚੋਣ ਕਮਿਸ਼ਨ ਨੇ ਦੱਸਿਆ ਕਿ ਗੋਵਿੰਦੱਪਾ ਸਿੱਧਾਪੁਰਾ (48) ਸਰਕਾਰੀ ਸਕੂਲ ’ਚ ਅਧਿਆਪਕ ਸੀ।ਸੋਮਵਾਰ ਨੂੰ ਬਾਗਲਕੋਟ ਜ਼ਿਲ੍ਹੇ ਦੇ ਮੁਧੋਲ ਨਗਰ ’ਚ ਉਸ ਦੀ ਮੌਤ ਹੋ ਗਈ।ਸਹਾਇਕ ਖੇਤੀਬਾੜੀ ਅਧਿਕਾਰੀ ਆਨੰਦ ਤੇਲੰਗ (32) ਦੀ ਬਿਦਰ ਜ਼ਿਲ੍ਹੇ ਦੇ ਕੁਡੰਬਲ ’ਚ ਮੌਤ ਹੋ ਗਈ।

LEAVE A REPLY

Please enter your comment!
Please enter your name here