ਪੰਜਾਬ ’ਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ

0
149

ਚੰਡੀਗੜ੍ਹ (ਗੁਰਜੀਤ ਬਿੱਲਾ)-ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਗੁਰਦਾਸਪੁਰ, ਅੰਮਿ੍ਰਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਪੱਤਰ ਭਰਿਆ ਗਿਆ। ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਫਿਰੋਜ਼ਪੁਰ ਤੋਂ ਭਰੇ ਗਏ, ਇਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ, ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਉੱਥੇ ਹੀ ਅੰਮਿ੍ਰਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ, ਹੁਸ਼ਿਆਰਪੁਰ ਤੋਂ ਇਕ ਆਜ਼ਾਦ ਉਮੀਦਵਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ, ਫਰੀਦਕੋਟ ਤੋਂ ਇਕ ਆਜ਼ਾਦ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਇਸੇ ਤਰ੍ਹਾਂ ਪਟਿਆਲਾ ਤੋਂ 2 ਆਜ਼ਾਦ ਅਤੇ ਇਕ ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਫਿਰੋਜ਼ਪੁਰ ਤੋਂ 2 ਉਮੀਦਵਾਰਾਂ ਨੇ ਦੋ-ਦੋ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਇਲਾਵਾ ਇਕ ਆਜ਼ਾਦ ਉਮੀਦਵਾਰ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

LEAVE A REPLY

Please enter your comment!
Please enter your name here