ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ’ਚ ਕੀਤਾ ਚੋਣ ਪ੍ਰਚਾਰ

0
123

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ।ਇੱਥੇ ਉਨ੍ਹਾ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਮਾਨ ਨੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਤੇ ਸਤਿਕਾਰ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਮੈਂ ਵੀ ਤੁਹਾਡੇ ਵਿੱਚੋਂ ਇੱਕ ਹਾਂ।ਮੈਂ ਪਿੰਡ ਵਿਚ ਰਿਹਾ ਹਾਂ ਅਤੇ ਅਜੇ ਵੀ ਪਿੰਡ ਨਾਲ ਜੁੜਿਆ ਹੋਇਆ ਹਾਂ। ਇਸ ਲਈ ਮੈਂ ਤੁਹਾਡੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ।ਮਹਿਲਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਿੰਡ ਦੇ ਲੋਕਾਂ ਬਾਰੇ ਕੀ ਪਤਾ ਹੋਵੇਗਾ?
ਮਾਨ ਨੇ ਸੁਖਬੀਰ ਬਾਦਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਏ ਸੀ ਵਿੱਚ ਰਹਿਣ ਵਾਲੇ ਲੋਕ ਹਨ।ਉਹ ਤਾਪਮਾਨ ਪੁੱਛ ਕੇ ਬਾਹਰ ਆਉਦੇ ਹਨ।ਜਦੋਂ ਬਾਹਰ ਦਾ ਤਾਪਮਾਨ 30-32 ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ‘ਪੰਜਾਬ ਬਚਾਓ ਯਾਤਰਾ’ ਕੱਢਦੇ ਹਨ।ਮੈਂ ਅੱਜ ਤੱਕ ਉਨ੍ਹਾ ਨੂੰ ਸੰਸਦ ਵਿੱਚ ਨਹੀਂ ਦੇਖਿਆ।ਅਜਿਹੇ ਲੋਕ ਆਮ ਲੋਕਾਂ ਦੇ ਦੁੱਖ-ਦਰਦ ਨੂੰ ਕਿਵੇਂ ਸਮਝਣਗੇ? ਸੁਖਬੀਰ ਬਾਦਲ ਨੇ ਸੱਤਾ ’ਚ ਰਹਿੰਦਿਆਂ ਪੰਜਾਬ ਨੂੰ ਲੁੱਟਿਆ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ। ਬਾਦਲ ਪਰਵਾਰ ਦੇ ਸਾਰੇ ਲੋਕ ਹੀ ਚੋਣਾਂ ਹਾਰ ਚੁੱਕੇ ਹਨ, ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਬਚੀ ਹੈ। ਇਸ ਚੋਣ ਵਿੱਚ ਬਠਿੰਡਾ ਤੋਂ ਹਰਸਿਮਰਤ ਦੀ ਜ਼ਮਾਨਤ ਜ਼ਬਤ ਹੋਣ ਜਾ ਰਹੀ ਹੈ।
ਮਾਨ ਨੇ ਫ਼ਿਰੋਜ਼ਪੁਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਬੋਲਦਿਆਂ ਕਿਹਾ ਕਿ ਮੈਂ ਫ਼ਿਰੋਜ਼ਪੁਰ ਦੇ ਕਿਸਾਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਨਰਮੇ ਦੀ ਖੇਤੀ ਲਈ ਸਾਨੂੰ ਨਹਿਰੀ ਪਾਣੀ ਦੀ ਲੋੜ ਹੈ। ਉਸੇ ਸਮੇਂ ਮੈਂ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਅਤੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਜਲਦ ਨਹਿਰੀ ਪਾਣੀ ਮਿਲ ਜਾਵੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਨ ਸਭਾ ਵਿੱਚ ਆਏ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਸਰਕਾਰੀ ਅਦਾਰਿਆਂ ਨੂੰ ਬਹੁਤ ਮਜ਼ਬੂਤ ਕੀਤਾ ਹੈ।

LEAVE A REPLY

Please enter your comment!
Please enter your name here