ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਜਦੋਂ ਆਮ ਆਦਮੀ ਪਾਰਟੀ (ਆਪ) ਆਗੂ ਦੀ ਹਿਰਾਸਤ ਖ਼ਤਮ ਹੋਈ ਤਾਂ ਉਨ੍ਹਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ।





