ਨਿੱਝਰ ਦੀ ਹੱਤਿਆ ਦੇ ਦੋਸ਼ ’ਚ ਗਿ੍ਰਫ਼ਤਾਰ ਭਾਰਤੀ ਅਦਾਲਤ ’ਚ ਪੇਸ਼

0
186

ਓਟਵਾ : ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ’ਚ ਗਿ੍ਰਫਤਾਰ ਕੀਤੇ ਤਿੰਨ ਭਾਰਤੀ ਨਾਗਰਿਕ ਇਸ ਕੇਸ ’ਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਪਹਿਲੀ ਵਾਰ ਵੀਡੀਓ ਕਾਨਫਰੰਸ ਰਾਹੀਂ ਕੈਨੇਡਾ ਦੀ ਅਦਾਲਤ ’ਚ ਪੇਸ਼ ਹੋਏ।ਇਸ ਕਤਲ ਨੇ ਕੈਨੇਡਾ-ਭਾਰਤ ਸੰਬੰਧਾਂ ’ਚ ਤਣਾਅ ਪੈਦਾ ਕਰ ਦਿੱਤਾ ਹੈ।ਐਡਮਿੰਟਨ ’ਚ ਰਹਿਣ ਵਾਲੇ ਭਾਰਤੀ ਨਾਗਰਿਕ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਸ਼ੁੱਕਰਵਾਰ ਨੂੰ ਗਿ੍ਰਫਤਾਰ ਕੀਤਾ ਗਿਆ ਅਤੇ ਉਨ੍ਹਾਂ ’ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਮੀਡੀਆ ਮੁਤਾਬਕ ਤਿੰਨਾਂ ਨੂੰ ਸਰੀ ਦੀ ਸੂਬਾਈ ਅਦਾਲਤ ’ਚ ਵੀਡੀਓ ਕਾਨਫਰੰਸ ਰਾਹੀਂ ਵੱਖਰੇ ਤੌਰ ’ਤੇ ਪੇਸ਼ ਕੀਤਾ ਗਿਆ।ਉਹ ਆਪਣੇ ਵਕੀਲਾਂ ਨਾਲ ਸਲਾਹ ਕਰਨ ਲਈ ਸਮਾਂ ਦੇਣ ਲਈ ਕੇਸ ਦੀ ਸੁਣਵਾਈ 21 ਮਈ ਤੱਕ ਮੁਲਤਵੀ ਕਰਨ ਲਈ ਸਹਿਮਤ ਹੋਏ।ਮੰਨਿਆ ਜਾ ਰਿਹਾ ਹੈ ਕਿ ਗਿ੍ਰਫਤਾਰ ਕੀਤੇ ਵਿਅਕਤੀ ਉਸ ਕਥਿਤ ਗਰੁੱਪ ਦੇ ਮੈਂਬਰ ਹਨ, ਜਿਸ ਨੂੰ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਗਿਆ ਸੀ।
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ’ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਕਰ ਰਹੀ ਹੈ।ਉਨ੍ਹਾ ਕਿਹਾ, ‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ’ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ’ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਸੀ। ਇਸ ਦੀ ਆਰ ਸੀ ਐੱਮ ਪੀ ਜਾਂਚ ਕਰ ਰਹੀ ਹੈ।’

LEAVE A REPLY

Please enter your comment!
Please enter your name here