ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ | ਉਨ੍ਹਾ ਅਸਤੀਫਾ ਦੇਣ ਦਾ ਕਾਰਨ ਨਿੱਜੀ ਦੱਸਿਆ ਹੈ | ਉਨ੍ਹਾ 19 ਜੁਲਾਈ ਨੂੰ ਅਸਤੀਫਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾ ਨੂੰ ਲਗਾਤਾਰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ |