6 ਪਿਸਤੌਲਾਂ ਸਮੇਤ 2 ਗਿ੍ਰਫਤਾਰ

0
153

ਜਲੰਧਰ (ਸ਼ੈਲੀ ਐਲਬਰਟ)-ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾ ਫਾਸ਼ ਕਰ ਕੇ ਦੋ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ’ਚੋਂ 6 ਪਿਸਤੌਲ, ਜਿਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰਈਆ ਅਤੇ ਰਾਹੁਲ ਮਸੀਹ ਵਾਸੀ ਚਵਿੰਡਾ ਦੇਵੀ, ਅੰਮਿ੍ਰਤਸਰ ਵਜੋਂ ਹੋਈ ਹੈ।
ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਇਹਨਾਂ ਨੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕੀਤੀਆਂ ਹਨ। ਏ ਆਈ ਜੀ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਦੋਵਾਂ ਨੂੰ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜਿਓਂ ਕਾਬੂ ਕੀਤਾ ਗਿਆ।

LEAVE A REPLY

Please enter your comment!
Please enter your name here