ਚੰਡੀਗੜ੍ਹ : ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜਜਪਾ ਵਿਧਾਇਕ ਦੁਸ਼ਯੰਤ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੱਤਰ ਭੇਜ ਕੇ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਹੈ ਕਿ ਵਿਧਾਨ ਸਭਾ ’ਚ ਸਰਕਾਰ ਆਪਣਾ ਬਹੁਮਤ ਸਾਬਤ ਕਰੇ, ਕਿਉਂਕਿ ਉਹ ਘੱਟਗਿਣਤੀ ’ਚ ਰਹਿ ਗਈ ਹੈ। ਜੇ ਸਰਕਾਰ ਰਾਜਪਾਲ ਦੇ ਨਿਰਦੇਸ਼ਾਂ ’ਤੇ ਸੈਸ਼ਨ ਬੁਲਾਉਣ ’ਚ ਅਸਫਲ ਰਹਿੰਦੀ ਹੈ ਤਾਂ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਕੀਤੀ ਜਾ ਸਕਦੀ ਹੈ।




