ਵਾਸ਼ਿੰਗਟਨ : ਅਮਰੀਕਾ ਦੇ ਸ਼ਿਕਾਗੋ ’ਚ 2 ਮਈ ਤੋਂ ਭਾਰਤੀ ਵਿਦਿਆਰਥੀ ਲਾਪਤਾ ਹੈ। ਸ਼ਿਕਾਗੋ ਸਥਿਤ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ। ਇਸ ਮਾਮਲੇ ਨੇ ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਨਾਗਰਿਕਾਂ ’ਤੇ ਹਮਲਿਆਂ ਦੀਆਂ ਕਈ ਦਿਲ ਦਹਿਲਾਅ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਸ਼ਿਕਾਗੋ ਪੁਲਸ ਨੇ ਕਿਹਾ ਕਿ ਰੁਪੇਸ਼ ਚੰਦਰ ਚਿੰਤਾਕਿੰਡੀ (26) ਐੱਨ ਸੈਰੀਡਨ ਰੋਡ ਦੇ 4300 ਬਲਾਕ ਤੋਂ ਲਾਪਤਾ ਹੋ ਗਿਆ ਸੀ।