ਚੰਡੀਗੜ੍ਹ (ਗੁਰਜੀਤ ਬਿੱਲਾ) : ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸਾਥੀਆਂ ਸਣੇ ਵੀਰਵਾਰ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ ’ਤੇ ਬੁਟਰੇਲਾ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਬੁਟਰੇਲਾ ਚੰਡੀਗੜ੍ਹ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਸਨ, ਪਰ ਉਨ੍ਹਾ ਨੇ ਦਲ ਤੋਂ ਅਸਤੀਫਾ ਦੇ ਦਿੱਤਾ ਸੀ।




