17.5 C
Jalandhar
Monday, December 23, 2024
spot_img

ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕਾਬੂ, 7 ਪਿਸਤੌਲ ਤੇ ਪੁਲਸ ਵਰਦੀ ਬਰਾਮਦ

ਚੰਡੀਗੜ੍ਹ/ਬਠਿੰਡਾ (ਗੁਰਜੀਤ ਬਿੱਲਾ/
ਪਰਵਿੰਦਰਜੀਤ ਸਿੰਘ)
ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਸ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਉਹਨਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ | ਇਹਨਾਂ ਦੀ ਪਛਾਣ ਮਲਕੀਤ ਸਿੰਘ ਉਰਫ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ ਮਾਮਾ ਵਾਸੀ ਆਕਲੀਆ ਜਲਾਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ | ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਸੱਤ ਪਿਸਤੌਲ (ਛੇ.32 ਬੋਰ ਅਤੇ ਇੱਕ .30 ਬੋਰ) ਸਮੇਤ ਗੋਲੀ-ਸਿੱਕਾ ਅਤੇ ਏ ਐੱਸ ਆਈ ਰੈਂਕ ਦੀ ਪੁਲਸ ਵਰਦੀ ਵੀ ਬਰਾਮਦ ਕੀਤੀ ਹੈ | ਉਨ੍ਹਾਂ ਦਾ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ, ਜਿਸ ਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ | ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਕਤਲ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਜਦੋਂ ਉਹ ਜ਼ਮਾਨਤ ‘ਤੇ ਬਾਹਰ ਆਇਆ ਸੀ |
ਡੀ ਜੀ ਪੀ ਨੇ ਦੱਸਿਆ ਕਿ ਗਿ੍ਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਸ਼ਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਜਦੋਂ ਨਕੋਦਰ ਪੁਲਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ | ਗਿ੍ਫਤਾਰ ਕੀਤੇ ਇਨ੍ਹਾਂ ਦੋ ਵਿਅਕਤੀਆਂ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸੰਬੰਧਾਂ ਬਾਰੇ ਡੀ ਜੀ ਪੀ ਨੇ ਕਿਹਾ ਕਿ ਪੁਲਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ |

Related Articles

LEAVE A REPLY

Please enter your comment!
Please enter your name here

Latest Articles