ਵਾਰਾਨਸੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਕਿਹਾ ਕਿ ਰਾਹੁਲ ਗਾਂਧੀ ਪ੍ਰਮਾਣੂ ਬੰਬ ਤੋਂ ਡਰਨਾ ਚਾਹੁੰਦੇ ਹਨ ਤਾਂ ਉਨ੍ਹਾ ਨੂੰ ਡਰਨਾ ਚਾਹੀਦਾ ਹੈ, ਪਰ ਭਾਜਪਾ ਡਰਨ ਵਾਲੀ ਨਹੀਂ ਹੈ। ਉਨ੍ਹਾ ਕਿਹਾ-ਅਸੀਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਵਾਪਸ ਲੈ ਕੇ ਰਹਾਂਗੇ। ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪਹਿਲੀ ਹੈਟਿ੍ਰਕ, ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਹੈ ਤੇ ਦੂਜੀ ਹੈਟਿ੍ਰਕ ਉੱਤਰ ਪ੍ਰਦੇਸ਼ ’ਚ ਸਮਾਜਵਾਦੀ ਪਾਰਟੀ, ਬਸਪਾ ਤੇ ਕਾਂਗਰਸ ਦਾ ਸੁਪੜਾ ਸਾਫ ਕਰਨਾ ਹੈ।
ਸੋਰੇਨ ਦੀ ਸੁਣਵਾਈ ਅੱਜ
ਨਵੀਂ ਦਿੱਲੀ : ਸੁਪਰੀਮ ਕੋਰਟ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗਿ੍ਰਫਤਾਰੀ ਨੂੰ ਚੁਣੌਤੀ ਦਿੰਦੀ ਝਾਰਖੰਡ ਮੁਕਤੀ ਮੋਰਚਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਸੋਮਵਾਰ ਸੁਣਵਾਈ ਕਰੇਗੀ। ਸੋਰੇਨ ਨੇ ਝਾਰਖੰਡ ਹਾਈ ਕੋਰਟ ਦੇ 3 ਮਈ ਨੂੰ ਸੁਣਾਏ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਗਿ੍ਰਫਤਾਰੀ ਖਿਲਾਫ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਸੀ। ਸੋਰੇਨ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਜਦੋਂ ਤੱਕ ਕੋਰਟ ਉਸ ਦੀ ਪਟੀਸ਼ਨ ’ਤੇ ਕੋਈ ਫੈਸਲਾ ਨਹੀਂ ਸੁਣਾਉਂਦੀ, ਉਦੋਂ ਤੱਕ ਉਸ ਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਲਈ ਅੰਤਰਮ ਜ਼ਮਾਨਤ ਦਿੱਤੀ ਜਾਵੇ।


