16.2 C
Jalandhar
Monday, December 23, 2024
spot_img

ਨਿੱਝਰ ਕਤਲ ਕਾਂਡ ’ਚ ਇਕ ਹੋਰ ਪੰਜਾਬੀ ਨੌਜਵਾਨ ਦੀ ਗਿ੍ਰਫਤਾਰੀ

ਓਟਵਾ : ਕੈਨੇਡਾ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਚੌਥੇ ਭਾਰਤੀ ਨਾਗਰਿਕ ਨੂੰ ਗਿ੍ਰਫਤਾਰ ਕੀਤਾ ਹੈ। ਕੈਨੇਡੀਅਨ ਅਥਾਰਟੀਜ਼ ਇਸ ਹਾਈ ਪ੍ਰੋਫਾਈਲ ਕੇਸ ਵਿਚ ਤਿੰਨ ਭਾਰਤੀ ਨਾਗਰਿਕਾਂ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਤੇ ਕਰਨਪ੍ਰੀਤ ਸਿੰਘ (28) ਨੂੰ ਪਹਿਲਾਂ ਹੀ ਗਿ੍ਰਫਤਾਰ ਕਰ ਚੁੱਕੀ ਹੈ। ਗਿ੍ਰਫਤਾਰ ਕੀਤਾ ਚੌਥਾ ਭਾਰਤੀ ਨਾਗਰਿਕ ਅਮਰਦੀਪ ਸਿੰਘ (22) ਹੈ, ਜੋ ਕੈਨੇਡਾ ਦੇ ਬਰੈਂਪਟਨ, ਸਰੀ ਤੇ ਐਬਟਸਫੋਰਡ ਇਲਾਕਿਆਂ ਦਾ ਵਸਨੀਕ ਹੈ। ਉਸ ਉੱਤੇ ਪਹਿਲਾ ਦਰਜਾ ਕਤਲ ਤੇ ਕਤਲ ਦੀ ਸਾਜ਼ਿਸ਼ ਦਾ ਦੋਸ਼ ਆਇਦ ਕੀਤਾ ਗਿਆ ਹੈ।
ਨਿੱਝਰ (45) ਦੀ ਪਿਛਲੇ ਸਾਲ 18 ਜੂਨ ਨੂੰ ਬਿ੍ਰਟਿਸ਼ ਕੋਲੰਬੀਆ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਰੌਇਲ ਕੈਨੇਡੀਅਨ ਮਾਊਂਟਿਡ ਪੁਲਸ ਦੀ ਜਾਂਚ ਟੀਮ ਨੇ ਕਿਹਾ ਕਿ ਅਮਰਦੀਪ ਸਿੰਘ ਨੂੰ ਨਿੱਝਰ ਕਤਲ ਮਾਮਲੇ ਵਿਚ ਉਸ ਦੀ ਸ਼ੱਕੀ ਭੂਮਿਕਾ ਲਈ ਗਿ੍ਰਫਤਾਰ ਕੀਤਾ ਗਿਆ ਹੈ। ਅਮਰਦੀਪ ਸਿੰਘ ਹਥਿਆਰਾਂ ਨਾਲ ਜੁੜੇ ਇਕ ਮਾਮਲੇ ਵਿਚ ਪਹਿਲਾਂ ਹੀ ਪੀਲ ਰੀਜਨਲ ਪੁਲਸ ਦੀ ਹਿਰਾਸਤ ਵਿਚ ਸੀ।

Related Articles

LEAVE A REPLY

Please enter your comment!
Please enter your name here

Latest Articles