ਜੈਪੁਰ : ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ 56 ਸਕੂਲਾਂ ਨੂੰ ਸੋਮਵਾਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲਸ ਟੀਮਾਂ ਨੇ ਸਕੂਲਾਂ ਦੀ ਜਾਂਚ ਕੀਤੀ, ਪਰ ਲੱਭਿਆ ਕੁਝ ਨਹੀਂ। ਪੁਲਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।
ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ
ਅੰਮਿ੍ਰਤਸਰ : 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਅੰਮਿ੍ਰਤਸਰ ਤੋਂ ਦੇਹਰਾਦੂਨ ਲਈ ਵੀ ਹਵਾਈ ਸੇਵਾ ਚੱਲ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ ਗੁਰਦੁਆਰਾ ਗੋਬਿੰਦ ਘਾਟ ਤੋਂ ਘਾਗਰੀਆਂ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ।