ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਤੋਂ ਦੋ ਸਭ ਤੋਂ ਸੀਨੀਅਰ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਚਿਰਾਗ ਭਾਨੂ ਸਿੰਘ ਅਤੇ ਅਰਵਿੰਦ ਮਲਹੋਤਰਾ ਦੀ ਇਸ ਪਟੀਸ਼ਨ ’ਤੇ ਜਵਾਬ ਮੰਗਿਆ ਹੈ ਕਿ ਹਾਈ ਕੋਰਟ ਕੋਲੇਜੀਅਮ ਨੇ ਜੱਜ ਦੇ ਅਹੁਦੇ ਲਈ ਨਾਵਾਂ ਦੀ ਚੋਣ ’ਚ ਉਨ੍ਹਾਂ ਦੀ ਯੋਗਤਾ ਅਤੇ ਸੀਨੀਆਰਤਾ ਨੂੰ ਧਿਆਨ ਵਿਚ ਨਹੀਂ ਰੱਖਿਆ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ’ਤੇ ਆਧਾਰਤ ਬੈਂਚ ਨੇ ਜੱਜਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਰਵਿੰਦ ਦਾਤਾਰ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਉਨ੍ਹਾਂ ਤੋਂ ਜੂਨੀਅਰ ਨਿਆਂਇਕ ਅਫਸਰਾਂ ਦੀ ਹਾਈ ਕੋਰਟ ਦੇ ਜੱਜਾਂ ਲਈ ਸਿਫਾਰਸ਼ ਕੀਤੀ ਗਈ ਸੀ।