ਜੇਲ੍ਹ ’ਚ ਮੈਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਗਈ : ਕੇਜਰੀਵਾਲ

0
173

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਕਿਹਾ ਕਿ ਜੇ ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ‘ਇੰਡੀਆ’ ਗੱਠਜੋੜ ਸੱਤਾ ’ਚ ਆਉਂਦਾ ਹੈ ਤਾਂ ਉਹ 5 ਜੂਨ ਨੂੰ ਤਿਹਾੜ ਜੇਲ੍ਹ ’ਚੋਂ ਬਾਹਰ ਆ ਜਾਣਗੇ। ਵਰਨਣਯੋਗ ਹੈ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਹੋਣੀ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦੋਸ਼ ਲਾਇਆ ਕਿ ਤਿਹਾੜ ਜੇਲ੍ਹ ’ਚ ਨਜ਼ਰਬੰਦੀ ਦੌਰਾਨ ਉਨ੍ਹਾ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾ ਦਾਅਵਾ ਕੀਤਾਤਿਹਾੜ ’ਚ ਮੇਰੇ ਸੈੱਲ ’ਚ ਦੋ ਸੀ ਸੀ ਟੀ ਵੀ ਕੈਮਰੇ ਸਨ ਅਤੇ 13 ਅਧਿਕਾਰੀ ਨਿਗਰਾਨੀ ਕਰ ਰਹੇ ਸਨ। ਦੱਸਿਆ ਗਿਆ ਕਿ ਸੀ ਸੀ ਟੀ ਵੀ ਫੁਟੇਜ਼ ਪ੍ਰਧਾਨ ਮੰੰਤਰੀ ਸਕੱਤਰੇਤ ਨੂੰ ਦਿੱਤਾ ਗਿਆ ਸੀ। ਇਸੇ ਦੌਰਾਨ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ’ਚ ਈ ਡੀ ਵੱਲੋਂ ਗਿ੍ਰਫਤਾਰ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਉਸ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ’ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ, ਪਰ ਕੋਰਟ ਦਖਲ ਨਹੀਂ ਦੇਵੇਗੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਗਿ੍ਰਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।

LEAVE A REPLY

Please enter your comment!
Please enter your name here