ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ’ਚ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਸਵਰਨ ਸਲਾਰੀਆ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾ ਦਾ ‘ਆਪ’ ਪਰਵਾਰ ’ਚ ਸਵਾਗਤ ਕੀਤਾ। ਉਹ 2017 ਦੀਆਂ ਉਪ ਚੋਣਾਂ ਵਿੱਚ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਵੀ ਸਨ।ਉਹ ਆਜ਼ਾਦੀ ਘੁਲਾਟੀਏ ਨਿਧਾਨ ਸਿੰਘ ਸਲਾਰੀਆ ਦੇ ਪੁੱਤਰ ਹਨ ਅਤੇ ਗੁਰਦਾਸਪੁਰ ਵਿੱਚ ਲਗਾਤਾਰ ਸਰਗਰਮ ਰਹੇ ਹਨ। ਅਸੰਬਲੀ ਚੋਣਾਂ ਵੇਲੇ ਅਨੰਦਪੁਰ ਸਾਹਿਬ ਤੋਂ ਅਕਾਲੀ-ਬਸਪਾ ਉਮੀਦਵਾਰ ਰਹੇ ਨਿਤਿਨ ਨੰਦਾ ਵੀ ਆਪ ’ਚ ਸ਼ਾਮਲ ਹੋ ਗਏ ਹਨ।