ਰਾਮਦੇਵ ਤੇ ਬਾਲ�ਿਸ਼ਨ ਖਿਲਾਫ ਮਾਣਹਾਨੀ ਮਾਮਲੇ ’ਚ ਫੈਸਲਾ ਰਾਖਵਾਂ

0
134

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ’ਚ ਯੋਗ ਗੁਰੂ ਰਾਮਦੇਵ, ਉਸ ਦੇ ਸਹਿਯੋਗੀ ਬਾਲਕਿ੍ਰਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਜਾਰੀ ਕੀਤੇ ਮਾਣਹਾਨੀ ਨੋਟਿਸ ’ਤੇ ਮੰਗਲਵਾਰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਪਤੰਜਲੀ ਵੱਲੋਂ ਪੇਸ਼ ਹੋਏ ਵਕੀਲ ਨੇ ਕੰਪਨੀ ਦੇ ਤਿੰਨ ਉਤਪਾਦਾਂ ਦੇ ਇਸ਼ਤਿਹਾਰ ਵਾਪਸ ਲੈਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਵੇਰਵਾ ਦੇਣ ਲਈ ਹਲਫਨਾਮਾ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਇਨ੍ਹਾਂ ਤਿੰਨਾਂ ਉਤਪਾਦਾਂ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ। ਬੈਂਚ ਨੇ ਕਿਹਾ ਕਿ ਤਿੰਨ ਹਫਤਿਆਂ ਦੇ ਅੰਦਰ ਹਲਫਨਾਮਾ ਦਾਇਰ ਕੀਤਾ ਜਾਵੇ।

LEAVE A REPLY

Please enter your comment!
Please enter your name here