ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਐਲਗਾਰ ਪ੍ਰੀਸ਼ਦ-ਮਾਓਵਾਦ ਸੰਬੰਧ ਮਾਮਲੇ ’ਚ ਗੌਤਮ ਨੌਲੱਖਾ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਐੱਸ ਵੀ ਐੱਨ ਭੱਟੀ ਨੇ ਇਸ ਮਾਮਲੇ ’ਚ ਨੌਲੱਖਾ ਦੀ ਜ਼ਮਾਨਤ ’ਤੇ ਬੰਬੇ ਹਾਈ ਕੋਰਟ ਦੀ ਰੋਕ ਵਧਾਉਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨੌਲੱਖਾ ਨੂੰ ਹਿਰਾਸਤ ਦੌਰਾਨ ਸੁਰੱਖਿਆ ਖਰਚੇ ਵਜੋਂ 20 ਲੱਖ ਰੁਪਏ ਅਦਾ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।
ਪੁਤਿਨ ਭਲਕ ਤੋਂ ਚੀਨ ਦੀ ਯਾਤਰਾ ’ਤੇ
ਬੀਜਿੰਗ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀਰਵਾਰ ਤੋਂ ਚੀਨ ਦੀ ਦੋ ਦਿਨ ਦੀ ਸਰਕਾਰੀ ਯਾਤਰਾ ਕਰਨਗੇ। ਚੀਨ ਦੇ ਵਿਦੇਸ਼ ਮੰਤਰਾਲੇ ਮੁਤਾਬਕ ਉਹ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ। ਪੁਤਿਨ ਸ਼ੀ ਦੇ ਸੱਦੇ ’ਤੇ ਚੀਨ ਦਾ ਦੌਰਾ ਕਰ ਰਹੇ ਹਨ। ਪੁਤਿਨ ਦਾ ਪੰਜਵਾਂ ਕਾਰਜਕਾਲ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾ ਦਾ ਪਹਿਲਾ ਵਿਦੇਸ਼ ਦੌਰਾ ਹੋਵੇਗਾ।
ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਗਿ੍ਰਫਤਾਰ
ਚੰਡੀਗੜ੍ਹ : ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਹੈ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਸ ਨੇ ਸਿੱਖਸ ਫਾਰ ਜਸਟਿਸ ਦੇ ਨਿਊ ਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪਨੂੰ ਦੇ 3 ਸਮਰਥਕਾਂ ਨੂੰ ਬਠਿੰਡਾ ਤੇ ਦਿੱਲੀ ’ਚ ਖਾਲਿਸਤਾਨ ਪੱਖੀ ਨਾਅਰੇ ਲਿਖਣ ’ਤੇ ਗਿ੍ਰਫਤਾਰ ਕੀਤਾ ਹੈ। 27 ਅਪਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਬਠਿੰਡਾ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ ਅਤੇ 9 ਮਈ ਨੂੰ ਦਿੱਲੀ ਦੇ ਦੋ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।


