‘ਆਪ’ ਨੂੰ ਮਨੀ ਲਾਂਡਰਿੰਗ ਕੇਸ ’ਚ ਮੁਲਜ਼ਮ ਨਾਮਜ਼ਦ ਕਰਾਂਗੇ : ਈ ਡੀ

0
80

ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮੰਗਲਵਾਰ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਮਨੀ ਲਾਂਡਰਿੰਗ ਸੰਬੰਧੀ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰੇਗੀ। ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈ ਡੀ ਨੇ ਇਹ ਬਿਆਨ ਦਿੱਤਾ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਸੁਣ ਰਹੀ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਈ ਡੀ ਦੇ ਵਕੀਲ ਨੇ ਦਲੀਲ ਦਿੱਤੀਮਾਮਲੇ ’ਚ ਦਾਇਰ ਕੀਤੀ ਜਾਣ ਵਾਲੀ ਅਗਲੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ’ਚ ‘ਆਪ’ ਨੂੰ ਸਹਿ-ਮੁਲਜ਼ਮ ਬਣਾਇਆ ਜਾਵੇਗਾ।
ਜਾਂਚ ਏਜੰਸੀ ਦੇ ਵਕੀਲ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਵੱਲੋਂ ਮਾਮਲੇ ’ਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ’ਚ ਦੇਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਸਿਸੋਦੀਆ ਦੇ ਵਕੀਲ ਨੇ ਈ ਡੀ ਦੇ ਦਾਅਵੇ ਨੂੰ ਝੁਠਲਾਉਦਿਆਂ ਕਿਹਾ ਕਿ ਕੇਸ ਨੂੰ ਈ ਡੀ ਲਮਕਾ ਰਹੀ ਹੈ। ਉਹ ਸਿਰਫ ਲੋਕਾਂ ਨੂੰ ਗਿ੍ਰਫਤਾਰ ਕਰ ਰਹੀ ਹੈ। ਟਰਾਇਲ ਦੌਰਾਨ ਉਨ੍ਹਾਂ ਤੋਂ ਕੋਈ ਸਵਾਲ ਨਹੀਂ ਹੁੰਦੇ।
ਸਿਸੋਦੀਆ ਨੂੰ ਸੀ ਬੀ ਆਈ ਨੇ ਸ਼ਰਾਬ ਨੀਤੀ ਮਾਮਲੇ ’ਚ 26 ਫਰਵਰੀ 2023 ਨੂੰ ਪੁੱਛਗਿੱਛ ਤੋਂ ਬਾਅਦ ਗਿ੍ਰਫਤਾਰ ਕੀਤਾ ਸੀ। ਇਸਤੋਂ ਬਾਅਦ ਈ ਡੀ ਨੇ ਉਨ੍ਹਾ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਸੀ। ਉਹ ਉਦੋਂ ਤੋਂ ਤਿਹਾੜ ਜੇਲ੍ਹ ਵਿਚ ਹਨ।

LEAVE A REPLY

Please enter your comment!
Please enter your name here