ਝਾਰਖੰਡ ਦਾ ਮੰਤਰੀ ਗਿ੍ਰਫਤਾਰ

0
137

ਰਾਂਚੀ : ਈ ਡੀ ਨੇ ਬੁੱਧਵਾਰ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿਚ ਗਿ੍ਰਫਤਾਰ ਕਰ ਲਿਆ। ਉਨ੍ਹਾ ਦੇ ਨਿੱਜੀ ਸਕੱਤਰ ਦੇ ਘਰੇਲੂ ਨੌਕਰ ਦੇ ਘਰੋਂ ਕੁਝ ਦਿਨ ਪਹਿਲਾਂ 35.23 ਕਰੋੜ ਰੁਪਏ ਮਿਲੇ ਸਨ। ਆਲਮ ਨੂੰ ਗਿ੍ਰਫਤਾਰ ਕਰਨ ਤੋਂ ਪਹਿਲਾਂ ਕਰੀਬ 10 ਘੰਟੇ ਪੁੱਛਗਿੱਛ ਕੀਤੀ ਗਈ। ਦੋਸ਼ ਹੈ ਕਿ ਫੜਿਆ ਗਿਆ ਧਨ ਸੂਬੇ ਦੇ ਪੇਂਡੂ ਵਿਕਾਸ ਵਿਭਾਗ ਵੱਲੋਂ ਕਰਵਾਏ ਜਾਂਦੇ ਕੰਮਾਂ ਵਿਚ ਬੇਨੇਮੀਆਂ ਕਰਕੇ ਇਕੱਠਾ ਕੀਤਾ ਗਿਆ ਸੀ। ਨਿੱਜੀ ਸਕੱਤਰ ਸੰਜੀਵ ਲਾਲ ਤੇ ਉਸ ਦੇ ਨੌਕਰ ਜਹਾਂਗੀਰ ਆਲਮ ਨੂੰ ਮੰਗਲਵਾਰ ਗਿ੍ਰਫਤਾਰ ਕਰ ਲਿਆ ਗਿਆ ਸੀ।
ਝਾਰਖੰਡ ਦੇ ਵੇਲੇ ਦੇ ਮੁੱਖ ਮੰਤਰੀ ਰਹਿ ਚੁੱਕੇ ਹੇਮੰਤ ਸੋਰੇਨ ਨੂੰ ਵੀ ਈ ਡੀ ਮਨੀ ਲਾਂਡਰਿੰਗ ਦੇ ਕੇਸ ਵਿਚ ਫੜ ਚੁੱਕੀ ਹੈ। ਉਨ੍ਹਾ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ਵਿਚ 17 ਮਈ ਨੂੰ ਸੁਣਵਾਈ ਹੋਣੀ ਹੈ।

LEAVE A REPLY

Please enter your comment!
Please enter your name here