ਨਵੀਂ ਦਿੱਲੀ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭਵ ਕੁਮਾਰ ਨੂੰ 17 ਮਈ ਨੂੰ ਉਸ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਉਸ ’ਤੇ ਮੁੱਖ ਮੰਤਰੀ ਨਿਵਾਸ ਵਿਖੇ ਮਾਲੀਵਾਲ ’ਤੇ ਹਮਲਾ ਕਰਨ ਦਾ ਦੋਸ਼ ਹੈ। ਸਵਾਤੀ ਮਾਲੀਵਾਲ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿ ਚੁੱਕੀ ਹੈ।
ਦੂਜੇ ਪਾਸੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀ ਪੀ ਪ੍ਰਮੋਦ ਸਿੰਘ ਕੁਸ਼ਵਾਹਾ ਅਤੇ ਉੱਤਰੀ ਜ਼ਿਲ੍ਹੇ ਦੇ ਐਡੀਸ਼ਨਲ ਡੀ ਸੀ ਪੀ ਸਵਾਤੀ ਮਾਲੀਵਾਲ ਦੇ ਘਰ ਪੁੱਜੇ।


