ਨਿਆਣਿਆਂ ਤੇ ਬਜ਼ੁਰਗਾਂ ਨੂੰ ਲੂ ਤੋਂ ਬਚਾਉਣ ਦੀ ਸਲਾਹ

0
129

ਨਵੀਂ ਦਿੱਲੀ : ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ’ਚ ਲੂ ਦੀ ਚੇਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ’ਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ’ਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਵਿਭਾਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ’ਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਤੇ ਦਿੱਲੀ ’ਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ। ਦਿੱਲੀ ’ਚ ਸਨਿੱਚਰਵਾਰ ਤੱਕ ਪਾਰਾ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

LEAVE A REPLY

Please enter your comment!
Please enter your name here