ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਇਕ ਦਿਨ ਬਾਅਦ ਐਤਵਾਰ ਪੈਟਰੋਲ ਦੀ ਕੀਮਤ ‘ਚ 8.69 ਰੁਪਏ ਲੀਟਰ ਅਤੇ ਡੀਜ਼ਲ ਦੀ ਕੀਮਤ ‘ਚ 7.05 ਰੁਪਏ ਪ੍ਰਤੀ ਲੀਟਰ ਦੀ ਕਮੀ ਨਾਲ ਖਪਤਕਾਰਾਂ ਨੂੰ ਕੁਝ ਰਾਹਤ ਮਿਲੀ | ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕ੍ਰਮਵਾਰ 8 ਰੁਪਏ ਅਤੇ 6 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਸੀ |
ਇਸੇ ਦੌਰਾਨ ਸੀਨੀਅਰ ਕਾਂਗਰਸ ਨੇਤਾ ਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਕਿਹਾ ਹੈ ਕਿ ਜੇ ਕੇਂਦਰ ਰਾਜਾਂ ਨੂੰ ਹੋਰ ਫੰਡ ਜਾਂ ਗ੍ਰਾਂਟ ਨਹੀਂ ਦਿੰਦਾ ਤਾਂ ਕੀ ਰਾਜ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੀ ਆਮਦਨ ਨੂੰ ਛੱਡਣ ਦੀ ਸਥਿਤੀ ਵਿਚ ਹੋਣਗੇ? ਉਨ੍ਹਾ ਕਿਹਾ ਕਿ ਰਾਜਾਂ ਦੀ ਸਥਿਤੀ ‘ਇਕ ਪਾਸੇ ਖੂਹ ਅਤੇ ਦੂਜੇ ਪਾਸੇ ਖਾਈ’ ਵਰਗੀ ਹੈ |