27.9 C
Jalandhar
Sunday, September 8, 2024
spot_img

ਅਮਰੀਕਾ ਰਹਿੰਦੇ ਲੋਕਾਂ ਨੂੰ ਠੱਗਣ ਵਾਲੇ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਨੱਪੇ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਡੀ ਜੀ ਪੀ ਗÏਰਵ ਯਾਦਵ ਨੇ ਸ਼ੁੱਕਰਵਾਰ ਦੱਸਿਆ ਕਿ ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਨ੍ਹਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗਿ੍ਫਤਾਰ ਕੀਤਾ ਹੈ¢
ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ ਏ ਐਸ ਨਗਰ ਦੇ ਸੈਕਟਰ 74 ਦੇ ਪਲਾਟ ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ ਏ ਐਸ ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ ¢ ਦੋਵੇਂ ਕਾਲ ਸੈਂਟਰ ਕਥਿਤ ਤÏਰ ‘ਤੇ ਗੁਜਰਾਤ ਆਧਾਰਤ ਸਰਗਨਾ ਵੱਲੋਂ ਚਲਾਏ ਜਾ ਰਹੇ ਸਨ¢
ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ¢ ਉਨ੍ਹਾ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸ ਨੂੰ ਰੀਡੀਮ ਕਰਵਾ ਲੈਂਦਾ ਸੀ¢ ਏ ਡੀ ਜੀ ਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕ੍ਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸੰਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀ ਆਈ ਟੀ ਏ ਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ¢
ਉਨ੍ਹਾ ਦੱਸਿਆ ਕਿ ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸ ਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀ ਐਸ ਪੀ ਪ੍ਰਭਜੋਤ ਕÏਰ ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ‘ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗਿ੍ਫਤਾਰ ਕਰ ਲਿਆ ¢ ਉਨ੍ਹਾ ਦੱਸਿਆ ਕਿ ਹਾਲੇ ਦੋਵੇਂ ਸਰਗਨਾ ਫਰਾਰ ਹਨ ਅਤੇ ਪੁਲਸ ਟੀਮਾਂ ਵੱਲੋਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ¢ ਉਨ੍ਹਾ ਦੱਸਿਆ ਕਿ ਪੁਲਸ ਟੀਮਾਂ ਨੇ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਇਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ¢ਏ ਡੀ ਜੀ ਪੀ, ਵੀ ਨੀਰਜਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗਿ੍ਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ¢ ਉਨ੍ਹਾ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗਿ੍ਫਤਾਰੀਆਂ ਦੀ ਆਸ ਹੈ¢ਇਸ ਸਬੰਧੀ ਐਫ ਆਈ ਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈ ਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ¢

Related Articles

LEAVE A REPLY

Please enter your comment!
Please enter your name here

Latest Articles