ਫ਼ਰੀਦਕੋਟ, (ਗੁਰਪ੍ਰੀਤ ਸਿੰਘ ਬੇਦੀ)-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ ਵਿਨੀਤ ਕੁਮਾਰ ਨੇ ਐਤਵਾਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ’ਤੇ ਭੜਕਾਊ ਸ਼ਬਦਾਵਲੀ ਸੰਬੰਧੀ ਲਿਖਤੀ ਤੌਰ ’ਤੇ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਮੋਰਚੇ ਦੇ ਅਹੁਦੇਦਾਰਾਂ ਨੇ ਸ਼ਿਕਾਇਤ ਕੀਤੀ ਸੀ ਕਿ ਭਾਜਪਾ ਉਮੀਦਵਾਰ ਨੇ ਪਿੰਡ ਬੀਹਲੇਵਾਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਤ ਹੁੰਦਿਆਂ ਕਿਸਾਨਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਉਣ ਵਾਲੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਸੀ ।ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਉਮੀਦਵਾਰ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਨਾਲ ਇਲਾਕੇ ਦੀ ਅਮਨ-ਸ਼ਾਂਤੀ ਵੀ ਭੰਗ ਹੋਣ ਦਾ ਖਦਸ਼ਾ ਹੈ।