ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 20 ਮਈ ਨੂੰ ਪੋਲਿੰਗ ਹੋਵੇਗੀ। ਇਸ ਦੌਰਾਨ ਅੱਠ ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਇਸ ਦੇ ਨਾਲ ਹੀ ਓਡੀਸ਼ਾ ਵਿਧਾਨ ਸਭਾ ਦੀਆਂ ਰਹਿੰਦੀਆਂ 35 ਸੀਟਾਂ ’ਤੇ ਵੀ ਵੋਟਿੰਗ ਹੋਵੇਗੀ।
ਪੰਜਵੇਂ ਗੇੜ ਦੀ ਵੋਟਿੰਗ ਦੌਰਾਨ ਯੂ ਪੀ ’ਚ ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ ਅਤੇ ਸਿਮਰਤੀ ਈਰਾਨੀ ਸਮੇਤ ਜਿੱਥੇ ਪੰਜ ਕੇਂਦਰੀ ਮੰਤਰੀਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਵੀ ਪ੍ਰੀਖਿਆ ਹੋਵੇਗੀ। ਯੂ ਪੀ ਵਿੱਚ ਪੰਜਵੇਂ ਗੇੜ ਦੌਰਾਨ 14 ਲੋਕ ਸਭਾ ਸੀਟਾਂ ਅਤੇ ਇੱਕ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਪੋਲਿੰਗ ਹੋਵੇਗੀ। ਇਸ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ-ਲਖਨਊ, ਕੇਂਦਰੀ ਮੰਤਰੀ ਈਰਾਨੀ-ਅਮੇਠੀ, ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ-ਮੋਹਨ ਲਾਲ ਗੰਜ, ਕੇਂਦਰੀ ਮੰਤਰੀ ਭਾਨੰੂ ਪ੍ਰਤਾਪ ਸਿੰਘ ਵਰਮਾ-ਜਲੌਨ, ਕੇਂਦਰੀ ਮੰਤਰੀ ਸਾਧਵੀ ਨਿਰੰਜਨ ਜੋਤੀ-ਫਤਿਹਪੁਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਰਾਹੁਲ ਗਾਂਧੀ ਰਾਏਬਰੇਲੀ ’ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।