ਅੱਜ ਤੋਂ ਹੀ ਸਕੂਲਾਂ ’ਚ ਛੁੱਟੀਆਂ

0
135

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਕਾਰਨ ਸਰਕਾਰ ਨੇ ਰਾਜ ਦੇ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਰਾਜ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਮਾਪਿਆਂ ਵਲੋਂ ਇਹ ਮੰਗ ਕਈ ਦਿਨਾਂ ਤੋਂ ਕੀਤੀ ਜਾ ਰਹੀ ਸੀ। ਇਹ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਵਿਚ ਲਾਗੂ ਹੋਣਗੀਆਂ। ਇਸੇ ਦੌਰਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਆਂਗਣਵਾੜੀ ਸੈਂਟਰਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਆਂਗਣਵਾੜੀ ਸੈਂਟਰਾਂ ਵਿਚ ਆਉਣ ਵਾਲੇ ਬੱਚਿਆਂ ਦੀ ਉਮਰ 3 ਸਾਲ ਤੋਂ ਛੇ ਸਾਲ ਦੀ ਹੁੰਦੀ ਹੈ। ਵਿਭਾਗ ਨੇ ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਦੌਰਾਨ ਹੋਮ ਵਿਜ਼ਟ ਕਰਨਾ ਯਕੀਨੀ ਬਣਾਉਣ ਅਤੇ ਬੱਚਿਆਂ ਨੂੰ ਰਾਸ਼ਨ ਦੀ ਹੋਮ ਡਲਿਵਰੀ ਦਿੱਤੀ ਜਾਵੇ। ਰੋਜ਼ਾਨਾ ਰਿਪੋਰਟਾਂ ਭੇਜਣ ਲਈ ਵੀ ਕਿਹਾ ਹੈ।

LEAVE A REPLY

Please enter your comment!
Please enter your name here