ਸ਼ੰਭੂ ਸਟੇਸ਼ਨ ’ਤੇ ਲਾਇਆ ਧਰਨਾ ਸਮਾਪਤ

0
215

ਪਟਿਆਲਾ : ਹਰਿਆਣਾ ਪੁਲਸ ਵੱਲੋਂ ਗਿ੍ਰਫਤਾਰ ਕੀਤੇ ਤਿੰਨ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਟਰੈਕ ’ਤੇ ਲਾਇਆ ਪੱਕਾ ਧਰਨਾ ਸੋਮਵਾਰ ਸਵਾ ਮਹੀਨੇ ਬਾਅਦ ਸਮਾਪਤ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਧਰਨਾ ਪੰਜਾਬ ਤੇ ਹਰਿਆਣਾ ਦੇ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਚੁੱਕਿਆ ਗਿਆ ਹੈ। ਦੂਜੇ ਪਾਸੇ ਸ਼ੰਭੂ ਬਾਰਡਰ ’ਤੇ 98 ਦਿਨਾਂ ਤੋਂ ਜਾਰੀ ਧਰਨਾ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਕਿਸਾਨ ਨੇਤਾ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਧਰਨੇ ਨੂੰ ਸੌ ਦਿਨ ਪੂਰੇ ਹੋਣ ’ਤੇ 22 ਮਈ ਨੂੰ ਇਕੱਠ ਕੀਤਾ ਜਾ ਰਿਹਾ।

LEAVE A REPLY

Please enter your comment!
Please enter your name here