ਜਲੰਧਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਆਪਣੀ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਲਿੱਦੜਾਂ ਨੇੜੇ ਨੈਸ਼ਨਲ ਹਾਈਵੇ ’ਤੇ ਸੜਕ ’ਤੇ ਖੜ੍ਹੇ ਟਿੱਪਰ ਵਿੱਚ ਉਨ੍ਹਾ ਦੀ ਕਾਰ ਪਿੱਛੋਂ ਟਕਰਾਅ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾ ਨੂੰ ਮਿ੍ਰਤਕ ਐਲਾਨ ਦਿੱਤਾ। ਆਮ ਆਦਮੀ ਪਾਰਟੀ ਨੇ ਉਹਨਾ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟਾਉਂਦਿਆਂ ਪਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।





