ਪੁਲਸ ਵਾਲਿਆਂ ਦੀਆਂ ਛੁੱਟੀਆਂ ਬੰਦ

0
165

ਚੰਡੀਗੜ੍ਹ : ਪੰਜਾਬ ਪੁਲਸ ਨੇ ਆਪਣੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ ਕਰ ਦਿੱਤੀਆਂ ਹਨ। ਇਹ ਫੈਸਲਾ ਰਾਜ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਵਿਸ਼ੇਸ਼ ਸਥਿਤੀ ’ਚ ਹੀ ਅਧਿਕਾਰੀ ਜਾਂ ਮੁਲਾਜ਼ਮ ਦੀ ਛੁੱਟੀ ਪ੍ਰਵਾਨ ਕੀਤੀ ਜਾਵੇਗੀ।
ਵਿਧਾਇਕ ਦੇ ਪੋਤੇ ਨੇ ਜਾਨ ਦਿੱਤੀ
ਇੰਦੌਰ : ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਖਿਲਚੀਪੁਰ ਤੋਂ ਵਿਧਾਇਕ ਹਜ਼ਾਰੀਲਾਲ ਡਾਂਗੀ ਦੇ 21 ਸਾਲਾ ਪੋਤੇ ਵਿਕਾਸ ਨੇ ਰਾਤ ਨੂੰ ਇੰਦੌਰ ਦੇ ਗਾਂਧੀ ਨਗਰ ਇਲਾਕੇ ’ਚ ਕਿਰਾਏ ਦੇ ਮਕਾਨ ’ਚ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਵਿਕਾਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਚਿੱਠੀ ਛੱਡੀ, ਜਿਸ ’ਚ ਉਸ ਨੇ ਲਿਖਿਆ ਹੈ ਕਿ ਖੁਦਕੁਸ਼ੀ ਲਈ ਉਹ ਖੁਦ ਜ਼ਿੰਮੇਵਾਰ ਹੈ। ਪੁਲਸ ਨੂੰ ਸ਼ੱਕ ਹੈ ਕਿ ਵਿਕਾਸ ਨੇ ਪ੍ਰੇਮ ਸੰਬੰਧਾਂ ਕਾਰਨ ਖੁਦਕੁਸ਼ੀ ਕੀਤੀ ਹੈ। ਉਹ ਕਿਰਾਏ ਦੇ ਮਕਾਨ ’ਚ ਰਹਿ ਕੇ ਕਾਲਜ ਦੀ ਪੜ੍ਹਾਈ ਕਰ ਰਿਹਾ ਸੀ।

LEAVE A REPLY

Please enter your comment!
Please enter your name here